Kisan Andolan : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ
ਅੱਜ ਕਿਸਾਨ ਭਵਨ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਨਗੇ ਕਿਸਾਨ
ਚੰਡੀਗੜ੍ਹ, 1ਦਸੰਬਰ(ਵਿਸ਼ਵ ਵਾਰਤਾ) ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਸੰਘਰਸ਼ ਦੇ ਚਲਦਿਆਂ ਮਰਨ ਵਰਤ ਜਾਰੀ ਹੈ। ਦੱਸ ਦਈਏ ਕਿ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ਤੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕਿਸਾਨ ਚੌਕਸ ਹਨ। ਕਿਸਾਨਾਂ ਨੇ ਖੁਦ ਡੱਲੇਵਾਲ ਦੀ ਸੁਰੱਖਿਆ ਦਾ ਜ਼ਿੰਮਾ ਸੰਭਾਲ ਲਿਆ ਹੈ। ਮੋਰਚੇ ਦੇ ਦੋਵੇਂ ਪਾਸੇ ਕਰੀਬ 70 ਕਿਸਾਨ ਤਾਇਨਾਤ ਹਨ। ਕਿਸਾਨ ਡੱਲੇਵਾਲ ਨੇੜੇ 4 ਘੰਟੇ ਦੀ ਸ਼ਿਫਟ ਵਿੱਚ ਪਹਿਰਾ ਦੇ ਰਹੇ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਸਵੇਰੇ 11 ਵਜੇ ਕਿਸਾਨ ਸੰਯੁਕਤ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕਿਸਾਨ ਭਵਨ ਚੰਡੀਗੜ੍ਹ ਵਿਖੇ ਸਾਂਝੀ ਪ੍ਰੈਸ ਕਾਨਫਰੰਸ ਕਰੇਗੀ। ਇਸ ਵਿੱਚ ਆਉਣ ਵਾਲੇ ਦਿਨਾਂ ਦੀ ਰਣਨੀਤੀ ਦੱਸੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/