Kisan Andolan : ਜਗਜੀਤ ਸਿੰਘ ਡੱਲੇਵਾਲ ਦੇ ਨਾਲ ਅੱਜ ਮਰਨ ਵਰਤ ‘ਤੇ ਬੈਠਣਗੇ 111 ਕਿਸਾਨ
ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹੈ ਸਿਹਤ; ਮਰਨ ਵਰਤ 51ਵੇਂ ਦਿਨ ਵੀ ਜਾਰੀ
ਚੰਡੀਗੜ੍ਹ, 15ਜਨਵਰੀ(ਵਿਸ਼ਵ ਵਾਰਤਾ) ਪੰਜਾਬ-ਹਰਿਆਣਾ ਦੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਦਿਆਂ ਕਿਸਾਨ ਆਗੂਆਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅੱਜ ਬੁੱਧਵਾਰ ਨੂੰ 111 ਕਿਸਾਨਾਂ ਦਾ ਜਥਾ ਮਰਨ ਵਰਤ ਉੱਤੇ ਬੈਠੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਅਭਿਮਨਿਊ ਕੋਹਾੜ, ਇੰਦਰਜੀਤ ਸਿੰਘ ਕੋਟਬੁੱਢਾ, ਗੁਰਿੰਦਰ ਸਿੰਘ ਭੰਗੂ ਤੇ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਬੁੱਧਵਾਰ ਨੂੰ 111 ਕਿਸਾਨਾਂ ਦਾ ਜਥਾ ਇਸ ਮੋਰਚੇ ਵਿਚ ਮਰਨ ਵਰਤ ਉੱਤੇ ਬੈਠੇਗਾ ਤੇ ਉਸ ਜਥੇ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਸੀਨੀਅਰ ਆਗੂ ਕਰਨਗੇ। ਇਹ ਜਥਾ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਮਰਨ ਵਰਤ ‘ਤੇ ਬੈਠੇਗਾ।
ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 51ਵਾਂ ਦਿਨ ਹੈ ਪਰ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਹੁਣ ਕਿਸਾਨ ਆਗੂ ਡੱਲੇਵਾਲ ਦੇ ਨਾਲ 111 ਕਿਸਾਨ ਹੋਰ ਮਰਨ ਵਰਤ ਵਿਚ ਹਿੱਸਾ ਲੈਣਗੇ। ਇਹ ਫੈਸਲਾ ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜਦੀ ਸਿਹਤ ਕਾਰਨ ਲਿਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/