Kisan Andolan : ਕਿਸਾਨ ਅੰਦੋਲਨ 2.0 ਨੂੰ ਅੱਜ ਇੱਕ ਸਾਲ ਪੂਰਾ
- ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 80ਵੇਂ ਦਿਨ ਵਿੱਚ ਦਾਖਲ
- ਕਿਸਾਨ ਲਗਾਤਾਰ ਡਟੇ ਹਨ ਸ਼ੰਭੂ ਤੇ ਖਨੌਰੀ ਸਰਹੱਦ ‘ਤੇ
- ਕੱਲ੍ਹ ਨੂੰ ਚੰਡੀਗੜ੍ਹ ‘ਚ ਕੇਂਦਰ ਸਰਕਾਰ ਨਾਲ ਮੀਟਿੰਗ ਕਰਨਗੇ ਕਿਸਾਨ
ਚੰਡੀਗੜ੍ਹ, 13ਫਰਵਰੀ(ਵਿਸ਼ਵ ਵਾਰਤਾ) Kisan Andolan :ਕਿਸਾਨ ਅੰਦੋਲਨ 2.0 ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ, ਜੋ ਕਿ ਕਿਸਾਨਾਂ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਚੱਲ ਰਿਹਾ ਹੈ। ਕਿਸਾਨ ਪਿਛਲੇ ਸਾਲ 13 ਫਰਵਰੀ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ਤੇ ਲਗਾਤਾਰ ਡਟੇ ਹੋਏ ਹਨ।
ਦੱਸ ਦਈਏ ਕਿ ਕੱਲ੍ਹ (14 ਫਰਵਰੀ) ਨੂੰ ਚੰਡੀਗੜ੍ਹ ਵਿੱਚ ਕਿਸਾਨ ਕੇਂਦਰ ਸਰਕਾਰ ਨਾਲ ਮੀਟਿੰਗ ਕਰਨਗੇ, ਇਸ ਮੀਟਿੰਗ ਤੋਂ ਪਹਿਲਾਂ ਕਿਸਾਨ ਆਪਣੀ ਤਾਕਤ ਦਿਖਾਉਣ ਲਈ ਅੱਜ ਸ਼ੰਭੂ ਮੋਰਚੇ ਵਿਖੇ ਤੀਜੀ ਵੱਡੀ ਮਹਾਂਪੰਚਾਇਤ ਕਰ ਰਹੇ ਹਨ।
ਦੂਜੇ ਪਾਸੇ, ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ, ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਲਾਜ ਦੌਰਾਨ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਵੱਡਾ ਬਿਆਨ ਦਿੱਤਾ ਹੈ। ਸਿਰਸਾ ਨੇ ਕਿਹਾ ਕਿ, “ਜੇਕਰ ਮੈਨੂੰ ਕੁਝ ਹੋ ਜਾਂਦਾ ਹੈ, ਤਾਂ ਮੇਰੀ ਮ੍ਰਿਤਕ ਦੇਹ ਖਨੌਰੀ ਮੋਰਚੇ ਉੱਤੇ ਰੱਖੀ ਜਾਵੇ ਅਤੇ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਮੇਰੇ ਸਰੀਰ ਦਾ ਅੰਤਿਮ ਸਸਕਾਰ ਨਾ ਕੀਤਾ ਜਾਵੇ।”
ਇਸ ਤੋਂ ਇਲਾਵਾ 26 ਨਵੰਬਰ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਕਿ ਮਰਨ ਵਰਤ ਤੇ ਬੈਠੇ ਹਨ, ਉਹਨਾਂ ਦਾ ਮਰਨ ਵਰਤ ਅੱਜ 80ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/