Kisan Andolan : ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਫਿਰ ਹੋਵੇਗੀ ਸੁਪਰੀਮ ਕੋਰਟ ‘ਚ ਸੁਣਵਾਈ
ਚੰਡੀਗੜ੍ਹ, 2ਜਨਵਰੀ(ਵਿਸ਼ਵ ਵਾਰਤਾ) ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਮੁੜ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਅਦਾਲਤ ਨੂੰ ਦੱਸੇਗੀ ਕਿ ਡੱਲੇਵਾਲ ਦੇ ਇਲਾਜ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਵਿੱਚ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ।ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਗੱਲਬਾਤ ਚੰਗੇ ਮਾਹੌਲ ਵਿੱਚ ਹੋਈ ਹੈ। ਦੂਜੇ ਪਾਸੇ ਡਾਕਟਰਾਂ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਅਨੁਸਾਰ ਡੱਲੇਵਾਲ ਨੂੰ ਬੋਲਣ ਵਿੱਚ ਵੀ ਮੁਸ਼ਕਲ ਆ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/