Kisan Andolan : ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ; ਮਰਨ ਵਰਤ 44ਵੇਂ ਦਿਨ ‘ਚ ਦਾਖਲ
ਚੰਡੀਗੜ੍ਹ, 8ਜਨਵਰੀ(ਵਿਸ਼ਵ ਵਾਰਤਾ) ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਜ ਉਨ੍ਹਾਂ ਦੇ ਵਰਤ ਦਾ 44ਵਾਂ ਦਿਨ ਹੈ। ਡੱਲੇਵਾਲ ਨੂੰ ਬੋਲਣ ਵਿੱਚ ਤਕਲੀਫ਼ ਹੋ ਰਹੀ ਹੈ। ਦੂਜੇ ਪਾਸੇ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਹੈ ਕਿ 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ ਯੋਜਨਾ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤੀ ਜਾਵੇਗੀ। ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਸੋਮਵਾਰ ਰਾਤ ਕਰੀਬ 8.15 ਵਜੇ ਡੱਲੇਵਾਲ ਦੀ ਤਬੀਅਤ ਕਾਫੀ ਵਿਗੜ ਗਈ ਸੀ। ਉਹਨਾਂ ਦਾ ਬਲੱਡ ਪ੍ਰੈਸ਼ਰ 77/45 ਤੋਂ ਹੇਠਾਂ ਅਤੇ ਪਲਸ ਰੇਟ 38 ਤੋਂ ਹੇਠਾਂ ਆ ਗਈ ਸੀ। ਰਾਤ ਦੇ 2.30 ਵਜੇ ਤੱਕ ਡਾਕਟਰਾਂ ਦੇ ਯਤਨਾਂ ਸਦਕਾ ਬਲੱਡ ਪ੍ਰੈਸ਼ਰ 95/70 ‘ਤੇ ਥੋੜ੍ਹਾ ਸਥਿਰ ਹੋ ਗਿਆ। ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/