Kisan Andolan : ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ ਚੰਡੀਗੜ੍ਹ ‘ਚ
ਚੰਡੀਗੜ੍ਹ, 27ਫਰਵਰੀ(ਵਿਸ਼ਵ ਵਾਰਤਾ) Kisan Andolan : ਪੰਜਾਬ-ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਇੱਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ-2.0 ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਅੱਜ (27ਫਰਵਰੀ) ਸ਼ੰਭੂ ਅਤੇ ਖਨੌਰੀ ਬਾਰਡਰ ਦੇ ਆਗੂ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਏਕਤਾ ਮੀਟਿੰਗ ਕਰਨ ਜਾ ਰਹੇ ਹਨ। ਜ਼ਿਕਰਯੋਗ ਹੈ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ 7ਵੇਂ ਦੌਰ ਦੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਣੀ ਤੈਅ ਹੈ। ਡੱਲੇਵਾਲ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਸੰਘਰਸ਼ ਨੂੰ ਮਜ਼ਬੂਤ ਕਰਨ ਲਈ, ਕਿਸਾਨਾਂ ਨੇ ਫੈਸਲਾ ਕੀਤਾ ਹੈ ਕਿ 8 ਮਾਰਚ ਨੂੰ ਸ਼ੰਭੂ, ਖਨੌਰੀ ਅਤੇ ਰਤਪਨੂਰ ਸਰਹੱਦਾਂ ‘ਤੇ ਇੱਕ ਮਹਿਲਾ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ।
ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵਰਤ ਅੱਜ 94ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਪਰ ਇਸ ਵੇਲੇ ਉਹਨਾਂ ਦੀ ਸਿਹਤ ਠੀਕ ਨਹੀਂ ਹੈ। ਉਹਨਾਂ ਨੂੰ 103.6 ਡਿਗਰੀ ਤੇਜ਼ ਬੁਖਾਰ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/