Kisan Andolan : ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ
ਡੱਲੇਵਾਲ ਦੀ ਭੁੱਖ ਹੜਤਾਲ ਦਾ ਅੱਜ ਹੈ 58ਵਾਂ ਦਿਨ
ਚੰਡੀਗੜ੍ਹ, 22ਜਨਵਰੀ(ਵਿਸ਼ਵ ਵਾਰਤਾ) ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਹੋਰ ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਦਾ ਅੱਜ 58ਵਾਂ ਦਿਨ ਹੈ। ਅੱਜ ਡੱਲੇਵਾਲ ਦੀ ਸਿਹਤ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।ਸੁਣਵਾਈ ਦੌਰਾਨ ਡੱਲੇਵਾਲ ਦੀ ਮੈਡੀਕਲ ਰਿਪੋਰਟ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੇ ਚਲਦਿਆਂ ਕਿਸਾਨਾਂ ਵੱਲੋਂ 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਬਾਅਦ ਦਿੱਲੀ ਵੱਲ ਮਾਰਚ ਬਾਰੇ ਫੈਸਲਾ ਲਿਆ ਜਾਵੇਗਾ। ਜਦੋਂ ਕਿ 14 ਫਰਵਰੀ ਨੂੰ ਕਿਸਾਨ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਅਹਿਮ ਮੀਟਿੰਗ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/