Kisan Andolan : ਅੱਜ ਕਿਸਾਨ ਸ਼ੰਭੂ ਸਰਹੱਦ ਤੋਂ ਜਾਣਗੇ ਦਿੱਲੀ
101 ਕਿਸਾਨਾਂ ਦਾ ਜਥਾ ਤੀਜੀ ਵਾਰ ਦਿੱਲੀ ਲਈ ਹੋਵੇਗਾ ਰਵਾਨਾ
ਕਿਸਾਨ ਲਗਾਤਾਰ 10 ਮਹੀਨੇ ਤੋਂ ਡਟੇ ਹਨ ਸ਼ੰਭੂ ਬਾਰਡਰ ਤੇ
ਚੰਡੀਗੜ੍ਹ, 14ਦਸੰਬਰ(ਵਿਸ਼ਵ ਵਾਰਤਾ) ਹਰਿਆਣਾ–ਪੰਜਾਬ ਦੇ ਸ਼ੰਭੂ ਸਰਹੱਦ ‘ਤੇ ਪਿਛਲੇ 10 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ 14 ਦਸੰਬਰ(ਸ਼ਨੀਵਾਰ) ਨੂੰ ਤੀਜੀ ਵਾਰ ਦਿੱਲੀ ਵੱਲ ਮਾਰਚ ਕਰਨਗੇ। ਜ਼ਿਕਰਯੋਗ ਹੈ ਕਿ ਕਿਸਾਨ ਇਸ ਤੋਂ ਪਹਿਲਾਂ ਦੋ ਵਾਰ 6 ਦਸੰਬਰ ਅਤੇ 8 ਦਸੰਬਰ ਨੂੰ ਦਿੱਲੀ ਕੂਚ ਕਰਨ ਦੀ ਕੋਸ਼ਿਸ਼ ਕਰ ਚੁੱਕੇ ਹਨ, ਹਾਲਾਂਕਿ ਦੋਵੇਂ ਵਾਰ ਅਸਫ਼ਲ ਹੋਏ ਹਨ। ਅੱਜ ਮੁੜ 101 ਕਿਸਾਨਾਂ ਦਾ ਜਥਾ ਦਿੱਲੀ ਕੂਚ ਕਰੇਗਾ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਖੁਦ ਦਿੱਲੀ ਮਾਰਚ ਬਾਰੇ ਜਾਣਕਾਰੀ ਦਿੱਤੀ ਹੈ।ਜਾਣਕਾਰੀ ਦਿੰਦਿਆਂ ਪੰਧੇਰ ਨੇ ਦੱਸਿਆ ਕਿ ਦੁਪਹਿਰ 12 ਵਜੇ 101 ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/