Kisan Andolan : ਅੱਜ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਪਹਿਲਾ ਜੱਥਾ
ਚੰਡੀਗੜ੍ਹ, 6 ਦਸੰਬਰ(ਵਿਸ਼ਵ ਵਾਰਤਾ) ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਸਰਹੱਦ ਤੇ ਡਟੇ ਕਿਸਾਨਾਂ ਦਾ ਪਹਿਲਾ ਜੱਥਾ ਅੱਜ ਦਿੱਲੀ ਕੂਚ ਕਰੇਗਾ। ਸ਼ੰਭੂ ਸਰਹੱਦ ਤੋਂ ਅੱਜ ਕਿਸਾਨ ਦਿੱਲੀ ਲਈ ਰਵਾਨਾ ਹੋਣਗੇ। ਹਾਲਾਂਕਿ ਹਰਿਆਣਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਣਗੇ। ਅਜੇ ਤੱਕ ਕਿਸਾਨਾਂ ਨੂੰ ਕੋਈ ਮਨਜ਼ੂਰੀ ਨਹੀਂ ਮਿਲੀ ਹੈ।ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਅੱਜ 101 ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਵੇਗਾ।
ਸ਼ੰਭੂ ਬਾਰਡਰ ਤੋਂ ਅੱਜ (6 ਦਸੰਬਰ) ਨੂੰ ਦਿੱਲੀ ਕੂਚ ਪ੍ਰੋਗਰਾਮ ਬਾਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਆਪਣੀਆਂ ਮੰਗਾਂ ਮਨਵਾਉਣ ਲਈ ਇਹ ਪਹਿਲਾ ਜੱਥਾ ਰਵਾਨਾ ਕੀਤਾ ਜਾ ਰਿਹਾ ਹੈ, ਜਿਸਦੀ ਸੰਖਿਆ 101 ਹੋਵੇਗੀ। ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਦਿੱਲੀ ਕੂਚ ਕਰਨ ਦਾ ਸਮਾਂ 1 ਵਜੇ ਰੱਖਿਆ ਗਿਆ ਹੈ। ਇਹ ਜੱਥੇ ਬਿਲਕੁਲ ਸ਼ਾਤਮਈ ਢੰਗ ਨਾਲ ਅੱਗੇ ਵਧਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/