Kisan Andolan : ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ ਅੱਜ 75ਵਾਂ ਦਿਨ
ਕਿਸਾਨਾਂ ਵੱਲੋਂ ਮਹਾਂਪੰਚਾਇਤਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ
ਚੰਡੀਗੜ੍ਹ,8ਫਰਵਰੀ(ਵਿਸ਼ਵ ਵਾਰਤਾ) Kisan Andolan : ਖਨੌਰੀ ਕਿਸਾਨ ਮੋਰਚਾ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ(Jagjit Singh Dallewal) ਦੀ ਭੁੱਖ ਹੜਤਾਲ ਅੱਜ 75ਵੇਂ ਦਿਨ ਵੀ ਜਾਰੀ ਹੈ।
ਉਨ੍ਹਾਂ ਦੀ ਅਗਵਾਈ ਹੇਠ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਲਗਾਤਾਰ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੀਆਂ ਮਹਾਪੰਚਾਇਤਾਂ ਦੀਆਂ ਤਿਆਰੀਆਂ ਵੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ 11, 12 ਅਤੇ 13 ਫਰਵਰੀ ਨੂੰ ਰਤਨਪੁਰਾ, ਦਾਤਾਸਿੰਘਵਾਲਾ-ਖਨੌਰੀ ਅਤੇ ਸ਼ੰਭੂ ਮੋਰਚਾ ਵਿਖੇ ਮਹਾਂਪੰਚਾਇਤਾਂ ਦਾ ਆਯੋਜਨ ਕੀਤਾ ਜਾਵੇਗਾ। ਇਨ੍ਹਾਂ ਮਹਾਪੰਚਾਇਤਾਂ ਨੂੰ ਸਫ਼ਲ ਬਣਾਉਣ ਲਈ ਕਿਸਾਨ ਪੂਰੇ ਜੋਸ਼ ਨਾਲ ਤਿਆਰੀਆਂ ਲਈ ਰੁੱਝੇ ਹੋਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/