Kisan Andolan : ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 17ਵਾਂ ਦਿਨ, ਲਗਾਤਾਰ ਵਿਗੜ ਰਹੀ ਹੈ ਸਿਹਤ
ਅੱਜ ਖਨੌਰੀ ਸਰਹੱਦ ਤੋਂ ਜਾਰੀ ਕਰਨਗੇ ਸੰਦੇਸ਼
ਚੰਡੀਗੜ੍ਹ, 12ਦਸੰਬਰ(ਵਿਸ਼ਵ ਵਾਰਤਾ) ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 10 ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਬੈਠੇ ਹਨ। ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਹਨ। ਉਨ੍ਹਾਂ ਦੇ ਮਰਨ ਵਰਤ ਦਾ ਅੱਜ 17ਵਾਂ ਦਿਨ ਹੈ। ਅੱਜ ਉਹ ਖਨੌਰੀ ਸਰਹੱਦ ਤੋਂ ਸੰਦੇਸ਼ ਜਾਰੀ ਕਰਨਗੇ।
ਉਹ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਕੱਠੇ ਹੋਣ ਦਾ ਸੁਨੇਹਾ ਦੇ ਸਕਦੇ ਹਨ। ਡੱਲੇਵਾਲ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਪ੍ਰਾਈਵੇਟ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਹੈ ਕਿ ਉਸ ਦਾ ਭਾਰ 12 ਕਿਲੋ ਤੋਂ ਵੱਧ ਘਟ ਗਿਆ ਹੈ। ਉਹਨਾਂ ਦੇ ਗੁਰਦੇ ਕਿਸੇ ਵੀ ਸਮੇਂ ਫੇਲ ਹੋ ਸਕਦੇ ਹਨ ਅਤੇ ਦਿਲ ਦਾ ਦੌਰਾ ਵੀ ਪੈ ਸਕਦਾ ਹੈ। ਇੰਨਾ ਹੀ ਨਹੀਂ ਡਾਕਟਰਾਂ ਮੁਤਾਬਕ ਲੰਬੇ ਸਮੇਂ ਤੱਕ ਭੁੱਖੇ ਰਹਿਣ ਕਾਰਨ ਉਨ੍ਹਾਂ ਦੇ ਲੀਵਰ ‘ਚ ਵੀ ਸਮੱਸਿਆ ਹੋ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/