Kisan Andolan : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 33ਵੇਂ ਦਿਨ ‘ਚ ਦਾਖ਼ਲ
ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸੁਪਰੀਮ ਕੋਰਟ ਦੀ ਸੁਣਵਾਈ ’ਚ ਸ਼ਾਮਲ ਹੋਣਗੇ ਡੱਲੇਵਾਲ
ਚੰਡੀਗੜ੍ਹ, 28ਦਸੰਬਰ(ਵਿਸ਼ਵ ਵਾਰਤਾ) ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇ ਕਾਨੂੰਨ ਨੂੰ ਲੈ ਕੇ 33 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਅੱਜ ਸੁਪਰੀਮ ਕੋਰਟ ਗੱਲ ਕਰੇਗਾ। ਇਸ ਦੇ ਲਈ ਡੱਲੇਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਖਨੌਰੀ ਸਰਹੱਦ ਤੋਂ ਸੁਪਰੀਮ ਕੋਰਟ ਦੀ ਸੁਣਵਾਈ ਵਿੱਚ ਸ਼ਾਮਲ ਹੋਣਗੇ।
ਕੱਲ੍ਹ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੀ ਵੈਕੇਸ਼ਨ ਵਾਲੇ ਬੈਂਚ ਦੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ। ਸੁਪਰੀਮ ਕੋਰਟ ਨੇ ਉਸ ਦੇ ਹੁਕਮਾਂ ਨੂੰ ਲਾਗੂ ਨਾ ਕਰਨ ਸਬੰਧੀ ਕੰਟੇਪਟ ਪਟੀਸ਼ਨ ‘ਤੇ ਸੁਣਵਾਈ ਕੀਤੀ ਸੀ।ਅਦਾਲਤ ਨੇ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਡੱਲੇਵਾਲ ਨੂੰ ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/