Kisan Andolan : ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜ਼ੁਕ ; ਮਰਨ ਵਰਤ ਦਾ ਅੱਜ 54ਵਾਂ ਦਿਨ
ਚੰਡੀਗੜ੍ਹ, 18ਜਨਵਰੀ(ਵਿਸ਼ਵ ਵਾਰਤਾ) ਪੰਜਾਬ ਅਤੇ ਹਰਿਆਣਾ ਦੇ ਖਨੌਰੀ ਸਰਹੱਦ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ ਅੱਜ 54ਵਾਂ ਦਿਨ ਹੈ। ਉਹਨਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ।
ਵੀਰਵਾਰ ਰਾਤ 12.25 ਵਜੇ, ਡੱਲੇਵਾਲ ਨੇ 3-4 ਵਾਰ ਉਲਟੀਆਂ ਕੀਤੀਆਂ। ਉਹਨਾਂ ਨੂੰ ਬੋਲਣ ਵਿੱਚ ਵੀ ਤਕਲੀਫ ਹੈ। ਜ਼ਿਕਰਯੋਗ ਹੈ ਕਿ ਡੱਲੇਵਾਲ 26 ਨਵੰਬਰ ਤੋਂ MSP ਗਾਰੰਟੀ ਕਾਨੂੰਨ ਸਮੇਤ 13 ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਤੇ ਹਨ। ਉਹਨਾਂ ਦੇ ਸਮਰਥਨ ਵਿੱਚ 111 ਹੋਰ ਕਿਸਾਨ ਭੁੱਖ ਹੜਤਾਲ ਤੇ ਬੈਠੇ ਹਨ, ਜਿਹਨਾਂ ਦੀ ਭੁੱਖ ਹੜਤਾਲ ਅੱਜ ਚੌਥੇ ਦਿਨ ਵਿੱਚ ਦਾਖਲ਼ ਹੋ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/