Kisan Andolan : ਸ਼ੰਭੂ ਤੋਂ ਮੁੜ ਦਿੱਲੀ ਕੂਚ ਦੀ ਤਿਆਰੀ ; ਕਿਸਾਨਾਂ ਦੀ ਮਹਾਂਪੰਚਾਇਤ 4 ਨੂੰ
ਚੰਡੀਗੜ੍ਹ, 2ਜਨਵਰੀ(ਵਿਸ਼ਵ ਵਾਰਤਾ) ਸ਼ੰਭੂ ਬਾਰਡਰ ‘ਤੇ ਖੜ੍ਹੇ ਕਿਸਾਨਾਂ ਨੇ ਮੁੜ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਕਰ ਲਈ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅਪੀਲ ਕੀਤੀ ਹੈ ਕਿ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਵੱਡੀ ਗਿਣਤੀ ਵਿੱਚ ਸ਼ੰਭੂ ਬਾਰਡਰ ’ਤੇ ਪੁੱਜਣ। ਦਿੱਲੀ ਮਾਰਚ ਦੀ ਤਰੀਕ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਨੇ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੇ ਸੱਦੇ ਨੂੰ ਠੁਕਰਾ ਦਿੱਤਾ ਹੈ। ਇਸ ਤੋਂ ਇਲਾਵਾ 4 ਜਨਵਰੀ ਨੂੰ ਖਨੌਰੀ ਸਰਹੱਦ ਵਿਖੇ ਵਿਸ਼ਾਲ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/