Kisan Andolan : ਖਨੌਰੀ ਸਰਹੱਦ ‘ਤੇ ਕਿਸਾਨਾਂ ਦੀ ਮਹਾਂਪੰਚਾਇਤ ਅੱਜ
ਹਰਿਆਣਾ ਪੁਲਿਸ ਹਾਈ ਅਲਰਟ ‘ਤੇ
ਚੰਡੀਗੜ੍ਹ, 4ਜਨਵਰੀ(ਵਿਸ਼ਵ ਵਾਰਤਾ) ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ ਅੱਜ ਅੰਦੋਲਨਕਾਰੀ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ਇੱਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 40 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ। ਅੱਜ ਡੱਲੇਵਾਲ ਵੀ ਸਟੇਜ ‘ਤੇ ਆ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਹਾਈ ਅਲਰਟ ‘ਤੇ ਹੈ। ਜੀਂਦ ‘ਚ ਬੀਐਨਐਸ ਦੀ ਧਾਰਾ 163 (ਪਹਿਲਾਂ ਆਈਪੀਸੀ ਦੀ ਧਾਰਾ 144) ਲਾਗੂ ਕੀਤੀ ਗਈ ਹੈ। ਸਰਹੱਦ ‘ਤੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ 21 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/