Kisan Andolan : ਕਿਸਾਨਾਂ ਦੇ ਦਿੱਲੀ ਮਾਰਚ ‘ਤੇ ਫੈਸਲਾ ਅੱਜ
ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ) Kisan Andolan : ਫਸਲਾਂ ਅਤੇ ਹੋਰ ਮੰਗਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਲਈ ਅੰਦੋਲਨ ਕਰ ਰਹੇ ਕਿਸਾਨਾਂ ਦੇ ਵਫ਼ਦ ਅਤੇ ਕੇਂਦਰ ਸਰਕਾਰ ਵਿਚਕਾਰ ਸ਼ਨੀਵਾਰ ਸ਼ਾਮ ਨੂੰ ਚੰਡੀਗੜ੍ਹ ਵਿੱਚ ਹੋਈ ਛੇਵੇਂ ਦੌਰ ਦੀ ਮੀਟਿੰਗ ਵਿੱਚ ਵੀ ਕੋਈ ਹੱਲ ਨਹੀਂ ਨਿਕਲਿਆ।
ਕਿਸਾਨ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਦੀ ਆਪਣੀ ਮੰਗ ‘ਤੇ ਅੜੇ ਰਹੇ। ਹੁਣ ਅਗਲੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਦੂਜੇ ਪਾਸੇ, ਕਿਸਾਨਾਂ ਨੇ 25 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਯੋਜਨਾ ਬਣਾਈ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ ਜੇਕਰ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ ਤਾਂ ਦਿੱਲੀ ਵੱਲ ਮਾਰਚ ਕੀਤਾ ਜਾਵੇਗਾ। ਕਿਸਾਨ ਅੱਜ ਦਿੱਲੀ ਮਾਰਚ ਬਾਰੇ ਫੈਸਲਾ ਲੈ ਸਕਦੇ ਹਨ।
ਬੀਤੀ ਸ਼ਾਮ ਹੋਈ ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, ‘ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। ਅਸੀਂ ਮੋਦੀ ਸਰਕਾਰ ਦੀਆਂ ਤਰਜੀਹਾਂ ਕਿਸਾਨਾਂ ਦੇ ਸਾਹਮਣੇ ਰੱਖੀਆਂ। ਕਿਸਾਨਾਂ ਦੀ ਗੱਲ ਵੀ ਸੁਣੀ। ਕਿਸਾਨਾਂ ਕੋਲ ਆਪਣਾ ਡਾਟਾ ਹੈ ਅਤੇ ਕੇਂਦਰ ਸਰਕਾਰ ਕੋਲ ਆਪਣਾ ਡਾਟਾ ਹੈ। ਦੋਵੇਂ ਅੰਕੜੇ ਇਕੱਠੇ ਕੀਤੇ ਜਾਣਗੇ।
ਦੱਸ ਦਈਏ ਕਿ ਮੀਟਿੰਗ ਲਈ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦ ਤੋਂ ਐਂਬੂਲੈਂਸ ਰਾਹੀਂ ਚੰਡੀਗੜ੍ਹ ਲਿਆਂਦਾ ਗਿਆ ਸੀ।ਜਿਵੇਂ ਹੀ ਸ਼ਿਵਰਾਜ ਸਿੰਘ ਚੌਹਾਨ ਮੀਟਿੰਗ ਵਿੱਚ ਆਏ, ਉਹ ਜਗਜੀਤ ਸਿੰਘ ਡੱਲੇਵਾਲ ਕੋਲ ਪਹੁੰਚੇ ਅਤੇ ਉਹਨਾਂ ਨੇ ਡੱਲੇਵਾਲ ਤੋਂ ਉਹਨਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਤੋਂ ਬਾਅਦ ਉਹ ਹੋਰ ਕਿਸਾਨ ਆਗੂਆਂ ਨੂੰ ਮਿਲੇ। ਦੱਸ ਦਈਏ ਕਿ ਮੀਟਿੰਗ ਵਿੱਚ ਕਿਸਾਨਾਂ ਦੇ ਪੱਖ ਵਿੱਚ, ਸੰਯੁਕਤ ਕਿਸਾਨ ਮੋਰਚੇ (ਗੈਰ-ਰਾਜਨੀਤਿਕ) ਦੇ ਮੁਖੀ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ 28 ਕਿਸਾਨ ਆਗੂ ਮੀਟਿੰਗ ਵਿੱਚ ਸ਼ਾਮਲ ਹੋਏ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿੱਤ ਮੰਤਰੀ ਹਰਪਾਲ ਚੀਮਾ(Harpal Singh Cheema) ਅਤੇ ਲਾਲ ਚੰਦ ਕਟਾਰੂਚੱਕ ਵੀ ਮੀਟਿੰਗ ਵਿੱਚ ਮੌਜੂਦ ਰਹੇ।
Breaking News : ਕੇਂਦਰ ਤੇ ਕਿਸਾਨਾਂ ਵਿਚਾਲੇ 6ਵੇਂ ਗੇੜ ਦੀ ਮੀਟਿੰਗ ਹੋਈ ਸਮਾਪਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/