Kisan Andolan ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ
ਕਿਸਾਨ ਪਿਛਲੇ 11 ਮਹੀਨਿਆਂ ਤੋਂ ਡਟੇ ਹਨ ਸ਼ੰਭੂ ਤੇ ਖਨੌਰੀ ਸਰਹੱਦ ‘ਤੇ
ਚੰਡੀਗੜ੍ਹ, 6ਜਨਵਰੀ(ਵਿਸ਼ਵ ਵਾਰਤਾ) ਆਪਣੀਆਂ ਮੰਗਾਂ ਨੂੰ ਲੈ ਕਿਸਾਨ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਿਛਲੇ 11 ਮਹੀਨਿਆਂ ਤੋਂ ਲਗਾਤਾਰ ਡਟੇ ਹੋਏ ਹਨ। ਇਸ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਦੋ ਕੇਸ ਅਦਾਲਤ ਵਿੱਚ ਰੱਖੇ ਜਾਣਗੇ। ਪਹਿਲਾ ਮਾਮਲਾ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ ਦਾ ਹੈ।
ਦੂਜਾ, ਖਨੌਰੀ ਬਾਰਡਰ ‘ਤੇ 42 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ‘ਚ ਦਾਖਲ ਨਾ ਕਰਨ ‘ਤੇ ਪੰਜਾਬ ਸਰਕਾਰ ਖਿਲਾਫ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਪੰਜਾਬ ਸਰਕਾਰ ਡੱਲੇਵਾਲ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਸਬੰਧੀ ਕੰਪਲੀਅਸ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇਗੀ। 2 ਜਨਵਰੀ ਨੂੰ ਹੋਈ ਪਿਛਲੀ ਸੁਣਵਾਈ ‘ਚ ਸੁਪਰੀਮ ਕੋਰਟ ਨੇ ਦੋਵਾਂ ਮਾਮਲਿਆਂ ਨੂੰ ਇਕੱਠੇ ਰੱਖਣ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ ਡੱਲੇਵਾਲ 26 ਨਵੰਬਰ ਤੋਂ ਮਰਨ ਵਰਤ ’ਤੇ ਬੈਠੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/