Kisan Andolan : ਕਿਸਾਨਾਂ ਦੀ ਪਹਿਲੀ ਮਹਾਪੰਚਾਇਤ ਅੱਜ
- ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ 78ਵੇਂ ਦਿਨ ਵਿੱਚ ਦਾਖਲ
- ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਲਗਾਤਾਰ ਡਟੇ ਹਨ ਕਿਸਾਨ
- 14ਫਰਵਰੀ ਨੂੰ ਕੇਂਦਰ ਸਰਕਾਰ ਨਾਲ ਮੀਟਿੰਗ ਕਰਨਗੇ ਕਿਸਾਨ
ਚੰਡੀਗੜ੍ਹ, 11ਫਰਵਰੀ(ਵਿਸ਼ਵ ਵਾਰਤਾ) ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪਿਛਲੇ ਸਾਲ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ 2.0(Kisan Andolan 2.0) ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। ਇਸ ਅੰਦੋਲਨ ਦੇ ਚਲਦਿਆਂ ਕਿਸਾਨ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਦੇ ਮੱਦੇਨਜ਼ਰ ਕਿਸਾਨ ਅੱਜ 11 ਫਰਵਰੀ ਤੋਂ ਤਿੰਨ ਮਹਾਂਪੰਚਾਇਤਾਂ ਦਾ ਆਯੋਜਨ ਕਰਨ ਜਾ ਰਹੇ ਹਨ। ਕਿਸਾਨ ਅੱਜ ਸਵੇਰੇ 11:30 ਵਜੇ ਬਠਿੰਡਾ ਵਿੱਚ ਪ੍ਰੈਸ ਕਾਨਫਰੰਸ ਕਰਨਗੇ। ਪਹਿਲੀ ਮਹਾਪੰਚਾਇਤ ਅੱਜ ਰਤਨਪੁਰ ਸਰਹੱਦ ‘ਤੇ ਹੋਵੇਗੀ।
ਇਸ ਤੋਂ ਇਲਾਵਾ ਕਿਸਾਨ 12 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਅਤੇ 13 ਫਰਵਰੀ ਨੂੰ ਸ਼ੰਭੂ ਸਰਹੱਦ ‘ਤੇ ਮਹਾਪੰਚਾਇਤ ਕਰਨਗੇ। ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦੀ ਭੁੱਖ ਹੜਤਾਲ ਅੱਜ 78ਵੇਂ ਦਿਨ ਵਿੱਚ ਦਾਖਲ ਹੋ ਗਈ ਹੈ।
ਆਪਣੀਆਂ ਮੰਗਾਂ ਮਨਵਾਉਣ ਲਈ ਉਹ 26 ਨਵੰਬਰ ਤੋਂ ਭੁੱਖ ਹੜਤਾਲ ਤੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/