Kisan Andolan : ਅੰਦੋਲਨ ਦੇ ਸਮਰਥਨ ‘ਚ ਅੱਜ ਟਰੈਕਟਰ ਮਾਰਚ ਕਰਨਗੇ ਕਿਸਾਨ
ਚੰਡੀਗੜ੍ਹ, 16ਦਸੰਬਰ(ਵਿਸ਼ਵ ਵਾਰਤਾ) ਅੱਜ ਕਿਸਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਨੂੰ ਛੱਡ ਕੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨਗੇ। ਸਵੇਰੇ 10:30 ਵਜੇ ਤੋਂ ਦੁਪਹਿਰ 2 ਵਜੇ ਤੱਕ ਟਰੈਕਟਰ ਮਾਰਚ ਕੱਢਿਆ ਜਾਵੇਗਾ।
ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 20 ਦਿਨਾਂ ਤੋਂ ਜਾਰੀ ਹੈ। ਡੱਲੇਵਾਲ ਨੇ 26 ਨਵੰਬਰ ਨੂੰ ਮਰਨ ਵਰਤ ਸ਼ੁਰੂ ਕੀਤਾ ਸੀ। ਮਰਨ ਵਰਤ ਤੇ ਬੈਠੇ ਡੱਲੇਵਾਲ ਦੀ ਸਿਹਤ ਵੀ ਲਗਾਤਾਰ ਵਿਗੜ ਰਹੀ ਹੈ, ਡਾਕਟਰਾਂ ਦੀ ਟੀਮ ਡੱਲੇਵਾਲ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲ ਨੂੰ ਸਾਈਲੈਂਟ ਹਾਰਟ ਅਟੈਕ ਦਾ ਖਤਰਾ ਹੈ। ਉਸ ਦਾ ਸਰੀਰ ਕਮਜ਼ੋਰ ਹੋ ਗਿਆ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਉਣਾ ਜ਼ਰੂਰੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/