Kisan Andolan : ਕੇਂਦਰ ਅਤੇ ਕਿਸਾਨਾਂ ਵਿਚਕਾਰ 7ਵੇਂ ਗੇੜ ਦੀ ਮੀਟਿੰਗ ਅੱਜ
ਚੰਡੀਗੜ੍ਹ, 19ਮਾਰਚ(ਵਿਸ਼ਵ ਵਾਰਤਾ) Kisan Andolan : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ ਹੋਰ ਮੰਗਾਂ ‘ਤੇ ਕੇਂਦਰ ਅਤੇ ਕਿਸਾਨਾਂ ਵਿਚਕਾਰ ਅੱਜ ਬੁੱਧਵਾਰ ਨੂੰ ਸੱਤਵੇਂ ਦੌਰ ਦੀ ਮੀਟਿੰਗ ਹੋਵੇਗੀ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਇਲਾਵ, ਪੰਜਾਬ ਸਰਕਾਰ ਦੇ ਮੰਤਰੀ ਅਤੇ ਅਧਿਕਾਰੀ ਸਵੇਰੇ 11 ਵਜੇ ਸੈਕਟਰ-26, ਚੰਡੀਗੜ੍ਹ ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਵਿਖੇ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਕਿਸਾਨਾਂ ਵੱਲੋਂ 28 ਕਿਸਾਨ ਆਗੂ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਪਹੁੰਚਣਗੇ।
ਗੌਰਤਲਬ ਹੈ ਕਿ ਕੇਂਦਰ ਅਤੇ ਕਿਸਾਨਾਂ ਵਿਚਕਾਰ ਪਹਿਲਾਂ 6 ਮੀਟਿੰਗਾਂ ਹੋ ਚੁੱਕੀਆਂ ਹਨ। 22 ਫਰਵਰੀ ਨੂੰ ਹੋਈ ਆਖਰੀ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ।
ਪਰ ਕੀ ਇਸ ਮੀਟਿੰਗ ਵਿੱਚ ਕੋਈ ਹੱਲ ਨਿਕਲੇਗਾ ❓ਇਹ ਵੱਡਾ ਸਵਾਲ ਹੈ। ਪਿਛਲੀ ਮੀਟਿੰਗ ਸਮੇਂ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਸੀ ਕਿ ਕਿਸਾਨਾਂ ਨੇ ਕੁਝ ਅੰਕੜੇ ਦਿੱਤੇ ਹਨ, ਇਨ੍ਹਾਂ ਨੂੰ ਸਰਕਾਰੀ ਅੰਕੜਿਆਂ ਨਾਲ ਮਿਲਾ ਕੇ ਪੇਸ਼ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/