Kisan Andolan : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 36ਵੇਂ ਦਿਨ ‘ਚ ਦਾਖ਼ਲ
ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ’ਚ ਹੋਵੇਗੀ ਸੁਣਵਾਈ
ਚੰਡੀਗੜ੍ਹ,31ਦਸੰਬਰ(ਵਿਸ਼ਵ ਵਾਰਤਾ) ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਕਿਸਾਨ ਫਰਵਰੀ ਮਹੀਨੇ ਤੋਂ ਪੰਜਾਬ-ਹਰਿਆਣਾ ਦੀਆਂ ਖਨੌਰੀ ਤੇ ਸ਼ੰਭੂ ਸਰਹੱਦਾਂ ਤੇ ਡਟੇ ਹੋਏ ਹਨ। ਕਿਸਾਨ ਅੰਦੋਲਨ ਦੇ ਚਲਦਿਆਂ ਖਨੌਰੀ ਸਰਹੱਦ ‘ਤੇ 36 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ ‘ਚ ਦਾਖਲ ਨਹੀਂ ਕਰਵਾ ਸਕੀ। ਅੱਜ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਮੁੜ ਸੁਣਵਾਈ ਹੋਵੇਗੀ। 28 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ।
ਹਾਲ ਹੀ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਬਾਅਦ ਡੱਲੇਵਾਲ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਕੋਈ ਨਿਰਦੇਸ਼ ਨਹੀਂ ਦੇ ਰਹੀ ਅਤੇ ਇਸ ਮੁੱਦੇ ਨੂੰ ਜਾਣਬੁੱਝ ਕੇ ਰਾਜ ਸਰਕਾਰ ਤੱਕ ਸੀਮਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਜਦਕਿ ਸਾਡੀਆਂ ਮੰਗਾਂ ਕੇਂਦਰ ਸਰਕਾਰ ਤੋਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/