Kisan Andolan : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 19ਵੇਂ ਦਿਨ ‘ਚ ਦਾਖਲ
ਲਗਾਤਾਰ ਵਿਗੜ ਰਹੀ ਹੈ ਸਿਹਤ, ਡਾਕਟਰ ਫਿਕਰਮੰਦ
ਚੰਡੀਗੜ੍ਹ, 14ਦਸੰਬਰ(ਵਿਸ਼ਵ ਵਾਰਤਾ) ਹਰਿਆਣਾ ਅਤੇ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਲਗਾਤਾਰ 10 ਮਹੀਨਿਆਂ ਤੋਂ ਡਟੇ ਹੋਏ ਹਨ। ਕਿਸਾਨ ਅੰਦੋਲਨ ਦੇ ਚਲਦਿਆਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 19ਵੇਂ ਦਿਨ ਵਿੱਚ ਦਾਖਲ਼ ਹੋ ਗਿਆ ਹੈ। ਉਹਨਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ, ਜਿਸ ਨੂੰ ਲੈ ਕੇ ਡਾਕਟਰ ਫਿਕਰਮੰਦ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਡੱਲੇਵਾਲ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਖਨੌਰੀ ਬਾਰਡਰ ਦੇ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਨ ਲਈ ਪੰਜਾਬੀ ਗਾਇਕ ਬੱਬੂ ਮਾਨ ਵੀ ਪਹੁੰਚੇ ਸਨ। ਇਸ ਦੌਰਾਨ ਉਹਨਾਂ ਦੇ ਨਾਲ ਲੱਖਾ ਸਿਧਾਣਾ ਤੇ ਅਮਿਤੋਜ ਮਾਨ ਵੀ ਮੌਜੂਦ ਰਹੇ।
ਦੂਜੇ ਪਾਸੇ ਕਿਸਾਨਾਂ ਨੇ ਅੱਜ ਮੁੜ ਤੋਂ ਦਿੱਲੀ ਕੂਚ ਦਾ ਐਲਾਨ ਕੀਤਾ ਹੋਇਆ ਹੈ। 101 ਕਿਸਾਨਾਂ ਦਾ ਜਥਾ ਦੁਪਹਿਰ 12 ਵਜੇ ਤੋਂ ਸ਼ੰਭੂ ਬਾਰਡਰ ਤੋਂ ਦਿੱਲੀ ਲਈ ਕੂਚ ਕਰੇਗਾ। ਗੌਰਤਲਬ ਹੈ ਕਿ 6 ਅਤੇ 8 ਦਸੰਬਰ ਨੂੰ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਸਰਹੱਦ ‘ਤੇ ਰੋਕ ਲਿਆ। ਇਸ ਦੌਰਾਨ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/