Kolkata rape-murder case : ਜੂਨੀਅਰ ਡਾਕਟਰਾਂ ਵੱਲੋਂ ਹੜਤਾਲ ਅੱਜ 32ਵੇਂ ਦਿਨ ਵੀ ਜਾਰੀ
ਚੰਡੀਗੜ੍ਹ, 11ਸਤੰਬਰ(ਵਿਸ਼ਵ ਵਾਰਤਾ) Kolkata rape-murder case: ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ 9 ਅਗਸਤ ਨੂੰ ਇੱਕ ਟ੍ਰੇਨੀ ਡਾਕਟਰ ਦੀ ਬਲਾਤਕਾਰ-ਕਤਲ ਦੇ ਵਿਰੋਧ ਵਿੱਚ ਜੂਨੀਅਰ ਡਾਕਟਰਾਂ ਦੀ ਹੜਤਾਲ ਦਾ ਅੱਜ 32ਵਾਂ ਦਿਨ ਹੈ। ਸੁਪਰੀਮ ਕੋਰਟ ਦੀਆਂ ਹਦਾਇਤਾਂ ਨੂੰ ਨਾ ਮੰਨਦੇ ਹੋਏ ਡਾਕਟਰਾਂ ਨੇ 10 ਸਤੰਬਰ ਨੂੰ ਸਿਹਤ ਭਵਨ ਤੱਕ ਰੋਸ ਮਾਰਚ ਕੀਤਾ ਅਤੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੀੜਤਾ ਦੇ ਮਾਤਾ-ਪਿਤਾ ਵੀ ਪਹੁੰਚੇ।