ਅੰਮ੍ਰਿਤਸਰ, 1 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਅੱਜ (ਸ਼ੁੱਕਰਵਾਰ) ਨੂੰ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ “1984 ਦੇ ਸਿੱਖ ਕਤਲੇਆਮ ਦਾ ਅੱਜ ਤੱਕ ਕਿਸੇ ਵੀ ਦੁਨਿਆਵੀ ਅਦਾਲਤ ਵਿੱਚ ਇਨਸਾਫ਼ ਨਹੀਂ ਮਿਲਿਆ, ਇਸ ਲਈ ਮੈਂ ਵਾਹਿਗੁਰੂ ਦੀ ਸਭ ਤੋਂ ਵੱਡੀ ਅਦਾਲਤ ਸ੍ਰੀ ਹਰਿਮੰਦਰ ਸਾਹਿਬ ਵਿੱਚ ਪਹੁੰਚ ਕੇ ਪੀੜਤ ਪਰਿਵਾਰਾਂ ਦੀ ਸੁੱਖ – ਸ਼ਾਂਤੀ ਅਤੇ ਇਨਸਾਫ਼ ਦੀ ਅਰਦਾਸ ਕਰਕੇ ਆਇਆ ਹਾਂ।”
AMRITSAR NEWS