• Latest
  • Trending
ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

4 months ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

6 minutes ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

43 minutes ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

1 hour ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

3 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

3 hours ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

4 hours ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

4 hours ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

5 hours ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

5 hours ago
Hindi News
English News
Tuesday, November 17, 2026
No Result
View All Result
27 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

ਸੈਕਟਰ 66-ਏ, ਮੋਹਾਲੀ ਸਥਿਤ 'ਸਟੋਰੀਲਾਈਨ ਮੋਂਟੇਸਰੀ ਐਂਡ ਕੈਫੇ' ਦਾ ਕੀਤਾ ਦੌਰਾ; ਬਾਲ-ਕੇਂਦਰਿਤ ਨਿਵੇਕਲੇ ਸੰਕਲਪ ਦੀ ਕੀਤੀ ਸ਼ਲਾਘਾ

July 28, 2026
in ਖਬਰਾਂ, ਪੰਜਾਬ
ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

ਸੈਕਟਰ 66-ਏ, ਮੋਹਾਲੀ ਸਥਿਤ ‘ਸਟੋਰੀਲਾਈਨ ਮੋਂਟੇਸਰੀ ਐਂਡ ਕੈਫੇ’ ਦਾ ਕੀਤਾ ਦੌਰਾ; ਬਾਲ-ਕੇਂਦਰਿਤ ਨਿਵੇਕਲੇ ਸੰਕਲਪ ਦੀ ਕੀਤੀ ਸ਼ਲਾਘਾ

ਮੌਜੂਦਾ ਕਾਰਜਕਾਲ ਦੌਰਾਨ ਪੰਜਾਬ ਵਿਧਾਨ ਸਭਾ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਹਿਤਾਂ ਵਿੱਚ ਹੀ ਫ਼ੈਸਲੇ ਕੀਤੇ: ਸਪੀਕਰ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜੁਲਾਈ (ਸਤੀਸ਼ ਕੁਮਾਰ ਪੱਪੀ);- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਾਲ ਹੀ ਵਿੱਚ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ ਭਾਰਤ ਦੇ ਇਤਿਹਾਸ ਵਿੱਚ “ਰੋਸ ਦੇ ਰੁੱਖ (Tree of Resistance)” ਵਜੋਂ ਯਾਦ ਰੱਖਿਆ ਜਾਵੇਗਾ।

ਸੈਕਟਰ 66-ਏ, ਮੋਹਾਲੀ ਵਿਖੇ ਸਥਿਤ ‘ਸਟੋਰੀਲਾਈਨ ਮੋਂਟੇਸਰੀ ਐਂਡ ਕੈਫੇ’ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਇਹ ਸੰਘਰਸ਼ ਦੇ ਬੀਜ ਕੁਝ ਸਾਲ ਪਹਿਲਾਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੀਤੇ ਗਏ ਇਤਿਹਾਸਕ ਅੰਦੋਲਨ ਦੌਰਾਨ ਬੀਜੇ ਗਏ ਸਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਅੰਦੋਲਨ ਦੇਸ਼ ਦੇ ਨੌਜਵਾਨਾਂ ਦੀ ਜਾਗਰੂਕਤਾ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸੰਘਰਸ਼ ਨੇ ਕਈ ਲੁਕੇ ਹੋਏ ਮੁੱਦਿਆਂ ਨੂੰ ਵੀ ਸਾਹਮਣੇ ਲਿਆਂਦਾ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਸ. ਕੁਲਵੰਤ ਸਿੰਘ ਪੰਡੋਰੀ ਅਤੇ ਸ. ਮਨਜਿੰਦਰ ਸਿੰਘ ਲਾਲਪੁਰਾ ਵੀ ਮੌਜੂਦ ਸਨ।

ਸਪੀਕਰ ਨੇ ਮੋਂਟੇਸਰੀ ਸਕੂਲ ਅਤੇ ਕੈਫੇ ਦਾ ਦੌਰਾ ਕਰਦਿਆਂ ਸੰਸਥਾ ਦੇ ਪ੍ਰਬੰਧਕਾਂ ਸ. ਗੁਰਪ੍ਰੀਤ ਸਿੰਘ ਬਰਾੜ, ਸ. ਹਰਸ਼ੇਰ ਸਿੰਘ ਸਿੱਧੂ ਅਤੇ ਸ. ਦਵਿੰਦਰ ਸਿੰਘ ਬਰਾੜ ਨਾਲ ਗੱਲਬਾਤ ਕੀਤੀ। ਉਨ੍ਹਾਂ ਬੱਚਿਆਂ ਲਈ ਸੁਰੱਖਿਅਤ, ਸਿਰਜਣਾਤਮਕ ਅਤੇ ਪਰਿਵਾਰਕ ਮਾਹੌਲ ਪ੍ਰਦਾਨ ਕਰਨ ਦੇ ਇਸ ਨਿਵੇਕਲੇ ਸੰਕਲਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ੁਰੂਆਤੀ ਬਾਲ ਸਿੱਖਿਆ ਨੂੰ ਪਰਿਵਾਰ-ਕੇਂਦਰਿਤ ਕੈਫੇ ਦੇ ਵਿਚਾਰ ਨਾਲ ਜੋੜਨਾ ਇੱਕ ਪ੍ਰੇਰਣਾਦਾਇਕ ਪਹਿਲ ਹੈ।

ਉਨ੍ਹਾਂ ਕਿਹਾ ਕਿ ਇਹ ਸੰਸਥਾ ਬੱਚਿਆਂ ਨੂੰ ਰਚਨਾਤਮਕਤਾ, ਕਹਾਣੀਆਂ ਅਤੇ ਅਨੁਭਵ-ਅਧਾਰਿਤ ਗਤੀਵਿਧੀਆਂ ਰਾਹੀਂ ਸਿੱਖਣ ਦੇ ਮੌਕੇ ਪ੍ਰਦਾਨ ਕਰਦੀ ਹੈ, ਜਦਕਿ ਮਾਪਿਆਂ ਅਤੇ ਬੱਚਿਆਂ ਨੂੰ ਇਕੱਠੇ ਗੁਣਵੱਤਾ ਭਰਿਆ ਸਮਾਂ ਬਿਤਾਉਣ ਲਈ ਵੀ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਨਵੇਂ ਸਿੱਖਿਆ ਮਾਡਲ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਸ. ਸੰਧਵਾਂ ਨੇ ਕਿਹਾ ਕਿ ਦੋ ਤੋਂ ਪੰਜ ਸਾਲ ਦੀ ਉਮਰ ਦੇ ਬੱਚਿਆਂ ਲਈ ਸ਼ੁਰੂ ਕੀਤਾ ਗਿਆ ਇਹ ਮੋਂਟੇਸਰੀ ਸਕੂਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਅਤੇ ਸਹੀ ਪਰਵਰਿਸ਼ ਲਈ ਇੱਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਬਹੁਤ ਹੀ ਥੋੜ੍ਹੇ ਸਮੇਂ ਵਿੱਚ ਲਗਭਗ 35 ਬੱਚਿਆਂ ਦਾ ਦਾਖਲਾ ਹੋਣਾ ਇਸ ਸੰਕਲਪ ਦੀ ਲੋਕਪ੍ਰਿਯਤਾ ਅਤੇ ਸਫ਼ਲਤਾ ਦਾ ਪ੍ਰਮਾਣ ਹੈ।

ਉਨ੍ਹਾਂ ਕਿਹਾ ਕਿ ਇੱਥੇ ਬੱਚਿਆਂ ਨੂੰ ਮੋਬਾਈਲ ਫੋਨ ਅਤੇ ਟੈਲੀਵਿਜ਼ਨ ਦੀਆਂ ਸਕ੍ਰੀਨਾਂ ਤੋਂ ਦੂਰ ਰੱਖਦਿਆਂ ਇੱਕ ਅਜਿਹਾ ਮਾਹੌਲ ਦਿੱਤਾ ਜਾਂਦਾ ਹੈ, ਜਿੱਥੇ ਉਹ ਖੁਦਮੁਖਤਿਆਰੀ, ਆਤਮ-ਵਿਸ਼ਵਾਸ, ਟੀਮ ਵਰਕ, ਰਚਨਾਤਮਕ ਸੋਚ ਅਤੇ ਜੀਵਨ ਨਾਲ ਜੁੜੇ ਹੋਰ ਮਹੱਤਵਪੂਰਨ ਹੁਨਰ ਕੁਦਰਤੀ ਢੰਗ ਨਾਲ ਸਿੱਖਦੇ ਹਨ।

ਇਸ ਦੌਰਾਨ ਸਟੋਰੀਲਾਈਨ ਦੀ ਪ੍ਰਬੰਧਕੀ ਟੀਮ ਨੇ ਆਪਣੇ ਵਿਜ਼ਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਅਜਿਹਾ ਪਾਲਣ-ਪੋਸ਼ਣ ਵਾਲਾ ਮਾਹੌਲ ਤਿਆਰ ਕਰਨਾ ਹੈ, ਜਿੱਥੇ ਬੱਚੇ ਸਿੱਖਣ, ਖੋਜ ਕਰਨ ਅਤੇ ਵਿਕਾਸ ਕਰਨ ਦੇ ਨਾਲ-ਨਾਲ ਪਰਿਵਾਰ ਵੀ ਇਕੱਠੇ ਗੁਣਵੱਤਾ ਭਰਿਆ ਸਮਾਂ ਬਿਤਾ ਸਕਣ। ਪ੍ਰਬੰਧਕਾਂ ਨੇ ਸ. ਸੰਧਵਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਸੰਸਥਾ ਲਈ ਪ੍ਰੇਰਣਾਦਾਇਕ ਹੈ। ਉਨ੍ਹਾਂ ਪੰਜਾਬ ਦੇ ਬੱਚਿਆਂ ਅਤੇ ਪਰਿਵਾਰਾਂ ਨੂੰ ਉੱਚ ਪੱਧਰੀ ਸ਼ੁਰੂਆਤੀ ਸਿੱਖਿਆ ਅਤੇ ਬਿਹਤਰ ਤਜਰਬੇ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ।

ਆਉਣ ਵਾਲੇ ਪੰਜਾਬ ਵਿਧਾਨ ਸਭਾ ਸੈਸ਼ਨ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਕਾਰਜਕਾਲ ਲੋਕ ਹਿੱਤ ਵਿੱਚ ਲਏ ਗਏ ਮਹੱਤਵਪੂਰਨ ਫ਼ੈਸਲਿਆਂ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਹਮੇਸ਼ਾਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਸਰਵੋਪਰੀ ਰੱਖਦਿਆਂ ਹੀ ਫ਼ੈਸਲੇ ਲਏ ਹਨ ਤੇ ਆਉਂਦੇ ਸੈਸ਼ਨ ਵਿੱਚ ਵੀ ਇਹ ਸਭ ਕੁਝ ਪ੍ਰਮੁੱਖ ਰਹੇਗਾ।

Tags: BREAKING NEWSKultar Singh SandhwanPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
November 17, 2026
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

by Ranjit Singh
November 17, 2026
0

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ - ਗੁਰਦੀਪ ਗਿਰੀ ਮਹਾਰਾਜ ਤੋਂ ਲਿਆ ਆਸ਼ੀਰਵਾਦ - ਪੰਜਾਬ ਦੀ...

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

by Ranjit Singh
November 17, 2026
0

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

by Ranjit Singh
November 17, 2026
0

PM Modi ਨੇ ਫਿਲੀਪੀਨਜ਼ 'ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
November 17, 2026
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

Most Popular

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

by Ranjit Singh
5 days ago
0

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਅੰਡਰ-19...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 