BIG NEWS: ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਦੇ ਅਕਾਲ ਚਲਾਣੇ ‘ਤੇ ਭਰਤ ਇੰਦਰ ਸਿੰਘ ਚਾਹਲ ਤੇ ਬਿਕਰਮਜੀਤ ਇੰਦਰ ਸਿੰਘ ਚਾਹਲ ਵਲੋਂ ਅਫਸੋਸ ਦਾ ਪ੍ਰਗਟਾਵਾ
ਨਵੀਂ ਦਿੱਲੀ 14ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਤੇ ਬੀਜੇਪੀ ਆਗੂ ਬਿਕਰਮਜੀਤ ਇੰਦਰ ਸਿੰਘ ਚਾਹਲ ਨੇ ਕੈਪਟਨ ਅਮਰਿੰਦਰ ਸਿੰਘ ਦੇ ਜੀਜਾ ਜੀ ਨਟਵਰ ਸਿੰਘ ਜੋ ਪਿਛਲੇ ਦਿਨੀ ਸਦੀਵੀਂ ਵਿਛੋੜਾ ਦੇ ਗਏ ਸਨ ‘ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ, “ਦੇਸ਼ ਅਤੇ ਸਮਾਜ ਲਈ ਨਟਵਰ ਸਿੰਘ ਵੱਲੋ ਪਾਇਆ ਗਿਆ ਯੋਗਦਾਨ ਬੇਮਿਸਾਲ ਹੈ। ਉਹ ਸੱਚੇ ਦੇਸ਼ ਭਗਤ ਆਗੂ ਅਤੇ ਤੇਜ਼-ਤਰਾਰ ਡਿਪਲੋਮੈਟ ਸਨ।” ਭਰਤ ਇੰਦਰ ਸਿੰਘ ਚਾਹਲ ਅਤੇ ਬੀਜੇਪੀ ਆਗੂ ਬਿਕਰਮਜੀਤ ਇੰਦਰ ਸਿੰਘ ਚਾਹਲ ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਦੇ ਅੰਤਿਮ ਸਸਕਾਰ ‘ਚ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਦੁਸ਼ਾਲਾ ਵੀ ਭੇਂਟ ਕੀਤਾ । ਜ਼ਿਕਰਯੋਗ ਹੈ ਕਿ ਲੰਮੀ ਬਿਮਾਰੀ ਤੋਂ ਬਾਅਦ ਬੀਤੇ ਸ਼ਨੀਵਾਰ ਰਾਤ ਨਟਵਰ ਸਿੰਘ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਏ ਸਨ । ਉਹ 93 ਸਾਲ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਦਿੱਲੀ ਦੇ ਲੋਧੀ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। 2004-2005 ਦੇ ਸਮੇ ਦੌਰਾਨ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਉਹ ਭਾਰਤ ਦੇ ਵਿਦੇਸ਼ ਮੰਤਰੀ ਵੀ ਰਹੇ।