Malerkotla News : ਮਾਲੇਰਕੋਟਲਾ ਜ਼ਿਲ੍ਹੇ’ਚ ਓਪਰੇਸ਼ਨ ਕਾਸੋ ਜਾਰੀ, ਐਸ.ਐਸ.ਪੀ. ਦੀ ਅਗਵਾਈ ’ਚ ਸਰਚ
- ਕਿਹਾ, ਨਸ਼ੇ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ
- ਮਾਲੇਰਕੋਟਲਾ ਪੁਲਿਸ ਵਲੋਂ ਅਵਾਮ ਨੂੰ ਅਪੀਲ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਸਬੰਧੀ ਜਾਣਕਾਰੀ ਐਂਟੀ ਡਰੱਗ ਹੈਲਪਲਾਇਨਜ਼ ਵੱਟਸ ਐਪ ਨੰਬਰ 91155-18150 ਤੇ ਤੁਰੰਤ ਸਾਂਝੀ ਕਰਨ
ਮਾਲੇਰਕੋਟਲਾ 01 ਮਾਰਚ : ਮਾਲੇਰਕੋਟਲਾ ਪੁਲਿਸ ਵੱਲੋਂ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੀ ਹਦਾਇਤ ‘ਤੇ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ‘ਤੇ ਸਰਚ ਅਭਿਆਨ ਚਲਾਇਆ ਗਿਆ। ਐੱਸ.ਐੱਸ.ਪੀ. ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਸਰਚ ਅਭਿਆਨ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਸਬ-ਮਾਲੇਰਕੋਟਲਾ, ਸਬ ਡਵੀਜ਼ਨ ਅਮਰਗੜ੍ਹ ਸਬ ਡਵੀਜ਼ਨ ਅਹਿਮਦਗੜ੍ਹ ਵਿੱਚ ਕੀਤਾ ਗਿਆ, ਜਿਸ ਵਿੱਚ ਸ਼ੱਕੀ ਥਾਵਾਂ ‘ਤੇ ਛਾਪੇ ਮਾਰੇ ਗਏ, ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦੀ ਵੀ ਹੋਈ।
ਐੱਸ.ਐੱਸ.ਪੀ. ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹੇ ਗੈਰਕਾਨੂੰਨੀ ਕੰਮਾਂ ਵਿੱਚ ਸ਼ਾਮਲ ਵਿਅਕਤੀਆਂ ਦੀ ਜਾਂਚ ਕਰਕੇ ਉਹਨਾਂ ਦੀਆਂ ਜਾਇਦਾਦਾਂ ਦੀ ਤਸਦੀਕ ਕਰਵਾਈ ਜਾਵੇਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।
ਮਾਲੇਰਕੋਟਲਾ ਪੁਲਿਸ ਲੋਕਾਂ ਨੂੰ ਵੀ ਅਪੀਲ ਕਰ ਰਹੀ ਹੈ ਕਿ ਜੇਕਰ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਜਾਣਕਾਰੀ ਰੱਖਦੇ ਹਨ, ਤਾਂ ਤੁਰੰਤ ਮਾਲੇਰਕੋਟਲਾ ਪੁਲਿਸ ਦੇ ਐਂਟੀ ਡਰੱਗ ਹੈਲਪਲਾਇਨ ਵੱਟਸ ਐਪ ਨੰਬਰ 91155-18150 ਤੇ ਜਾਣਕਾਰੀ ਸਾਂਝੀ ਕਰਨ ਤੇ ਇਸ ਨੂੰ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਜਾਵੇਗਾ, ਤਾਂ ਜੋ ਨਸ਼ੇ ਵਿਰੁੱਧ ਲੜਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।