Lahore ‘ਚ AQI 1000 ਤੋਂ ਪਾਰ, ਸਕੂਲ ਇਕ ਹਫਤੇ ਲਈ ਕੀਤੇ ਗਏ ਬੰਦ
-ਪਾਕਿਸਤਾਨ ਨੇ ਪ੍ਰਦੂਸ਼ਣ ਲਈ ਭਾਰਤ ਨੂੰ ਠਹਿਰਾਇਆ ਜ਼ਿੰਮੇਵਾਰ
ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ): ਪਾਕਿਸਤਾਨ ਦੇ ਲਾਹੌਰ (Lahore) ਵਿੱਚ ਏਅਰ ਕੁਆਲਿਟੀ ਇੰਡੈਕਸ (AQI) 1000 ਨੂੰ ਪਾਰ ਕਰ ਗਿਆ ਹੈ। ਲਾਹੌਰ ਦੇ ਪ੍ਰਾਇਮਰੀ ਸਕੂਲਾਂ ਨੂੰ ਇੱਕ ਹਫ਼ਤੇ ਲਈ ਬੰਦ ਕਰ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਉਹ ਬੱਚਿਆਂ ਨੂੰ ਖਤਰਨਾਕ ਮੰਨੇ ਜਾਣ ਵਾਲੇ ਪੱਧਰ ਤੋਂ ਕਈ ਗੁਣਾ ਵੱਧ ਪ੍ਰਦੂਸ਼ਣ ਦੇ ਸੰਪਰਕ ਵਿੱਚ ਆਉਣ ਤੋਂ ਬਚਾਉਣਾ ਚਾਹੁੰਦੇ ਹਨ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸ਼ਨੀਵਾਰ ਨੂੰ ਸਥਿਤੀ ਦਾ ਦੁਬਾਰਾ ਮੁਲਾਂਕਣ ਕੀਤਾ ਜਾਵੇਗਾ ਤਾਂ ਜੋ ਇਹ ਨਿਰਧਾਰਤ ਕੀਤਾ ਜਾ ਸਕੇ ਕਿ ਸਕੂਲ ਬੰਦ ਕਰਨ ਦੀ ਮਿਆਦ ਵਧਾਉਣੀ ਹੈ ਜਾਂ ਨਹੀਂ।
ਲਹਿੰਦੇ ਪੰਜਾਬ ਸੂਬੇ ਦੀ ਮੰਤਰੀ ਮਰੀਅਮ ਔਰੰਗਜ਼ੇਬ ਨੇ ਲਾਹੌਰ ਦੇ ਹਾਲਾਤ ਲਈ ਇਕ ਵਾਰ ਫਿਰ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮਰੀਅਮ ਔਰੰਗਜ਼ੇਬ ਨੇ ਕਿਹਾ ਕਿ ਅੱਜ ਲਾਹੌਰ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 1000 ਤੋਂ ਵੱਧ ਪਹੁੰਚ ਗਿਆ ਹੈ ਅਤੇ ਹਵਾ ਦੀ ਦਿਸ਼ਾ ਇਸ ਵੇਲੇ ਅੰਮ੍ਰਿਤਸਰ-ਚੰਡੀਗੜ੍ਹ ਤੋਂ ਲਾਹੌਰ ਵੱਲ ਹੈ। ਉਨ੍ਹਾਂ ਕਿਹਾ ਕਿ ਭਾਰਤ ਤੋਂ ਆਉਣ ਵਾਲੀਆਂ ਪੂਰਬੀ ਹਵਾਵਾਂ ਦੀ ਰਫ਼ਤਾਰ ਤੇਜ਼ ਹੈ, ਜਿਸ ਕਾਰਨ ਲਾਹੌਰ ਵਿੱਚ ਪ੍ਰਦੂਸ਼ਣ ਦਾ ਪੱਧਰ ਵੱਧ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/