Latest Appointments News :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੇ ਅਹੁਦੇ ਦੀ ਸਹੁੰ ਚੁੱਕੀ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਚੀਫ਼ ਜਸਟਿਸ ਦੇ ਅਹੁਦੇ ਦੀ ਚੁਕਵਾਈ ਸਹੁੰ
ਹਰਿਆਣਾ ਦੇ ਰਾਜਪਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਕੀਤੀ ਸਮਾਗਮ ‘ਚ ਸ਼ਿਰਕਤ
ਚੰਡੀਗੜ੍ਹ,9ਜੁਲਾਈ(ਵਿਸ਼ਵ ਵਾਰਤਾ)Latest Appointments News : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਣ ਚੀਫ਼ ਜਸਟਿਸ ਸ਼ੀਲ ਨਾਗੂ ਹਨ। ਪੰਜਾਬ ਰਾਜ ਭਵਨ ਵਿਖੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਦੇ ਸਹੁੰ ਚੁੱਕ ਸਮਾਗਮ ਵਿੱਚ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸਣੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਸ਼ਿਰਕਤ ਕੀਤੀ। ਇਸਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਦੇ ਕਈ ਜੱਜ, ਵਕੀਲ ਅਤੇ ਵੱਡੇ ਅਧਿਕਾਰੀ ਵੀ ਇਸ ਸਮਾਗਮ ਚ ਪਹੁੰਚੇ।
ਇਹ ਅਹੁਦਾ ਪਿਛਲੇ ਨੌਂ ਮਹੀਨਿਆਂ ਤੋਂ ਖਾਲੀ ਸੀ। ਜਸਟਿਸ ਰਵੀ ਸ਼ੰਕਰ ਝਾਅ ਦੇ 13 ਅਕਤੂਬਰ 2023 ਨੂੰ ਸੇਵਾਮੁਕਤ ਹੋਣ ਤੋਂ ਬਾਅਦ ਪਹਿਲਾਂ ਜਸਟਿਸ ਰਿਤੂ ਬਾਹਰੀ ਅਤੇ ਫਿਰ ਜਸਟਿਸ ਜੀਐਸ ਸੰਧਾਵਾਲੀਆ ਐਕਟਿੰਗ ਚੀਫ਼ ਜਸਟਿਸ ਦਾ ਅਹੁਦਾ ਸੰਭਾਲ ਰਹੇ ਸਨ।
ਖਾਸ ਗੱਲ ਇਹ ਹੈ ਕਿ ਜਸਟਿਸ ਨਾਗੂ ਤੋਂ ਪਹਿਲਾਂ ਜਸਟਿਸ ਰਵੀਸ਼ੰਕਰ ਝਾਅ ਇਸ ਹਾਈ ਕੋਰਟ ਦੇ ਚੀਫ਼ ਜਸਟਿਸ ਸਨ ਅਤੇ ਉਹ ਵੀ ਮੱਧ ਪ੍ਰਦੇਸ਼ ਹਾਈ ਕੋਰਟ ਤੋਂ ਆਏ ਸਨ। ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਜੱਜਾਂ ਦੀਆਂ 85 ਪ੍ਰਵਾਨਿਤ ਅਸਾਮੀਆਂ ਹਨ ਪਰ ਇਸ ਵੇਲੇ ਸਿਰਫ਼ 54 ਜੱਜ ਹੀ ਹਨ।