Jalandhar News :ਗੁਰਾਇਆਂ ਦੇ ਗੁਰਦੁਆਰਾ ਸਾਹਿਬ ਚ ਬੇਅਦਬੀ ਦੀ ਕੋਸ਼ਿਸ਼ ; ਪੁਲਿਸ ਨੇ 1 ਵਿਅਕਤੀ ਕੀਤਾ ਗ੍ਰਿਫਤਾਰ
ਜਲੰਧਰ ,8 ਜੁਲਾਈ ( ਵਿਸ਼ਵ ਵਾਰਤਾ )Jalandhar News: ਜਲੰਧਰ ਦੇ ਕਸਬਾ ਗੁਰਾਇਆਂ ਦੇ ਵਿੱਚ ਇੱਕ ਗੁਰਦੁਆਰਾ ਸਾਹਿਬ ਦੇ ਵਿੱਚ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੇਪਾਲੀ ਮੂਲ ਦੇ ਇੱਕ ਵਿਅਕਤੀ ਦੇ ਉੱਪਰ ਗੁਰਦੁਆਰਾ ਸਾਹਿਬ ਦੇ ਵਿੱਚ ਬੇਅਦਬੀ ਕਰਨ ਦੇ ਇਲਜ਼ਾਮ ਲੱਗੇ ਹਨ। ਜਾਣਕਾਰੀ ਮੁਤਾਬਕ ਨੇਪਾਲੀ ਮੂਲ ਦਾ ਇਹ ਵਿਅਕਤੀ ਬਿਨਾਂ ਸਿਰ ਢਕੇ ਹੀ ਗੁਰਦੁਆਰਾ ਸਾਹਿਬ ਦੇ ਅੰਦਰ ਵੜ ਗਿਆ ਅਤੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ । ਇਸ ਵਿਅਕਤੀ ਨੂੰ ਗ੍ਰੰਥੀ ਅਤੇ ਹੋਰ ਲੋਕਾਂ ਵੱਲੋਂ ਰੋਕ ਲਿਆ ਗਿਆ ਆਰੋਪੀ ਦੀ ਪਛਾਣ ਨੇਪਾਲ ਨਿਵਾਸੀ ਗਣੇਸ਼ ਦੇ ਰੂਪ ਦੇ ਵਿੱਚ ਹੋਈ ਹੈ। ਪੁਲਿਸ ਨੇ ਇਸ ਵਿਅਕਤੀ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਹੈ। ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗੋਬਿੰਦ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਹੀ ਸਵੇਰੇ ਲਗਭਗ 5:30 ਵਜੇ ਗੁਰਦੁਆਰਾ ਸਾਹਿਬ ਦੇ ਵਿੱਚ ਅਰਦਾਸ ਕਰ ਰਹੇ ਸਨ। ਇਸ ਦੌਰਾਨ ਸੀਸੀ ਸੀਸੀਟੀਵੀ ਕੈਮਰੇ ਦੇ ਵਿੱਚ ਉਹਨਾਂ ਦੇਖਿਆ ਕਿ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਦੇ ਬਾਹਰ ਘੁੰਮ ਰਿਹਾ ਹੈ। ਨੌਜਵਾਨ ਕੁਝ ਦੇਰ ਬਾਅਦ ਗੁਰਦੁਆਰਾ ਸਾਹਿਬ ਦੇ ਅੰਦਰ ਵੜ ਗਿਆ ਅਤੇ ਨਿਸ਼ਾਨ ਸਾਹਿਬ ਦੇ ਨਾਲ ਉਸ ਵੱਲੋਂ ਛੇੜਖਾਨੀ ਕੀਤੀ ਗਈ। ਇਸ ਤੋਂ ਬਾਅਦ ਸਾਈਡ ਤੇ ਪਏ ਇੱਕ ਵਾਈਪਰ ਦੇ ਨਾਲ ਨਿਸ਼ਾਨ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਥੋਂ ਬਿਨਾਂ ਸਿਰ ਢਕੇ ਹੀ ਇਹ ਨੌਜਵਾਨ ਗੁਰਦੁਆਰਾ ਸਾਹਿਬ ਦੇ ਅੰਦਰ ਵੜ ਗਿਆ। ਇਸ ਤੋਂ ਬਾਅਦ ਉਸਨੂੰ ਫੜ ਲਿਆ ਗਿਆ ਅਤੇ ਉਸਦੀ ਜੇਬ ਚੋਂ ਤਮਾਕੂ ਵੀ ਬਰਾਮਦ ਕੀਤਾ ਗਿਆ ਹੈ। ਉਸ ਵੱਲੋਂ ਹੈਡ ਗ੍ਰੰਥੀ ਦੇ ਨਾਲ ਕੁੱਟਮਾਰ ਕਰਨ ਦਾ ਕੋਸ਼ਿਸ਼ ਵੀ ਕੀਤੀ ਗਈ ਹੈ। ਇਸ ਆਰੋਪੀ ਨੌਜਵਾਨ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਕਾਫੀ ਹੰਗਾਮਾ ਮਚਾਇਆ ਗਿਆ ਸੀ। ਜਾਣਕਾਰੀ ਮੁਤਾਬਿਕ ਆਰੋਪੀ ਨੌਜਵਾਨ ਲੁਧਿਆਣਾ ਵਿਖੇ ਮਜ਼ਦੂਰੀ ਕਰਦਾ ਹੈ। ਇਹ ਨੌਜਵਾਨ ਗੁਰਾਇਆ ਕਿਸ ਤਰ੍ਹਾਂ ਪਹੁੰਚਿਆ ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ। ਫੜੇ ਗਏ ਨੇਪਾਲੀ ਨੌਜਵਾਨ ਨੂੰ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਤੇ ਲਿਆ ਜਾਵੇਗਾ ਜਿਸ ਤੋਂ ਬਾਅਦ ਅੱਗੇ ਦੀ ਪੜਤਾਲ ਕੀਤੀ ਜਾਵੇਗੀ।