Latest News : ਡੋਨਾਲਡ ਟਰੰਪ ਨੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ
ਚੰਡੀਗੜ੍ਹ, 20 ਜਨਵਰੀ(ਵਿਸ਼ਵ ਵਾਰਤਾ) ਡੋਨਾਲਡ ਟਰੰਪ ਨੇ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਭਾਰਤੀ ਸਮੇਂ ਅਨੁਸਾਰ ਸੋਮਵਾਰ ਰਾਤ 10:30 ਵਜੇ ਸੁਪਰੀਮ ਕੋਰਟ ਦੇ ਜੱਜ ਜੌਨ ਰਾਬਰਟ ਨੇ ਅਮਰੀਕੀ ਸੰਸਦ ਕੈਪੀਟਲ ਹਿੱਲ ਵਿਖੇ ਬਾਈਬਲ ‘ਤੇ ਹੱਥ ਰੱਖ ਕੇ ਸਹੁੰ ਚੁਕਾਈ। ਟਰੰਪ ਤੋਂ ਪਹਿਲਾਂ ਜੇਡੀ ਵੈਂਸ ਨੇ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਦੱਸ ਦਈਏ ਕਿ ਕੜਾਕੇ ਦੀ ਠੰਢ ਕਾਰਨ, ਰਾਸ਼ਟਰਪਤੀ ਦਾ ਸਹੁੰ ਚੁੱਕ ਸਮਾਗਮ 40 ਸਾਲਾਂ ਬਾਅਦ ਸੰਸਦ ਦੇ ਅੰਦਰ ਹੋਇਆ। ਇਸ ਤੋਂ ਪਹਿਲਾਂ 1985 ਵਿੱਚ, ਰੋਨਾਲਡ ਰੀਗਨ ਨੇ ਕੈਪੀਟਲ ਹਿੱਲ ਦੇ ਅੰਦਰ ਸਹੁੰ ਚੁੱਕੀ ਸੀ। ਇਸ ਦੌਰਾਨ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਟਰੰਪ ਨੂੰ ਵਧਾਈ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/