Latest News : ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਸਰਕਾਰ ਦਾ ਨਵਾਂ ਫਾਰਮੂਲਾ
ਹੁਣ ਅਲੱਗ ਅਲੱਗ ਸਮੇਂ ਤੇ ਲੱਗਣਗੇ ਦਫ਼ਤਰ
ਚੰਡੀਗੜ੍ਹ, 15ਨਵੰਬਰ(ਵਿਸ਼ਵ ਵਾਰਤਾ) ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਸਰਕਾਰ ਨੇ ਨਵੇਂ ਫਾਰਮੂਲੇ ਦੀ ਸ਼ੁਰੂਆਤ ਕੀਤੀ ਹੈ। ਜਿਸ ਦੇ ਅਨੁਸਾਰ ਦਿੱਲੀ ਨਗਰ ਨਿਗਮ, ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਦੇ ਦਫ਼ਤਰ ਅਲੱਗ-ਅਲੱਗ ਸਮੇਂ ਤੇ ਲੱਗਣਗੇ। ਇਸ ਨਾਲ ਇੱਕੋ ਸਮੇਂ ਤੇ ਹੋਣ ਵਾਲੀ ਟ੍ਰੈਫਿਕ ਘਟੇਗੀ ਅਤੇ ਪ੍ਰਦੂਸ਼ਣ ਤੋਂ ਵੀ ਥੋੜ੍ਹੀ ਰਾਹਤ ਮਿਲੇਗੀ। ਇਹ ਜਾਣਕਾਰੀ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ।
https://x.com/AtishiAAP/status/1857362752135667726
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/