Latest News : ਸ਼ੰਭੂ ਬਾਰਡਰ ਅਤੇ ਡੱਲੇਵਾਲ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ
ਚੰਡੀਗੜ੍ਹ, 10ਜਨਵਰੀ(ਵਿਸ਼ਵ ਵਾਰਤਾ) ਅੱਜ ਸੁਪਰੀਮ ਕੋਰਟ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਾਮਲੇ ਦੀ ਸੁਣਵਾਈ ਕਰੇਗਾ।
ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ 46 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਇਸ ਦੇ ਨਾਲ ਹੀ ਅਦਾਲਤ ਸ਼ੰਭੂ ਸਰਹੱਦ ਖੋਲ੍ਹਣ ਦੇ ਮਾਮਲੇ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਵੀ ਸੁਣਵਾਈ ਕਰੇਗਾ। 6 ਜਨਵਰੀ ਨੂੰ ਹੋਈ ਸੁਣਵਾਈ ਵਿੱਚ, ਪੰਜਾਬ ਸਰਕਾਰ ਨੇ ਕਿਹਾ ਸੀ ਕਿ ਡੱਲੇਵਾਲ ਗੱਲਬਾਤ ਲਈ ਸਹਿਮਤ ਹੋ ਗਏ ਹਨ। ਜਿਸ ਤੋਂ ਬਾਅਦ ਅਦਾਲਤੀ ਕਮੇਟੀ ਨੇ ਉਹਨਾਂ ਨਾਲ ਮੁਲਾਕਾਤ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਕਿਸਾਨ ਪਿਛਲੇ 11 ਮਹੀਨਿਆਂ ਤੋਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਕਿਸਾਨ ਅੰਦੋਲਨ ਕਰ ਰਹੇ ਹਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/