Latest News : ਸੁਪਰੀਮ ਕੋਰਟ ਨੇ ਕਿਸਾਨਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਪੈਨਲ ਦਾ ਕੀਤਾ ਗਠਨ
ਨਵੀਂ ਦਿੱਲੀ, 3ਸਤੰਬਰ (ਵਿਸ਼ਵ ਵਾਰਤਾ)Latest News: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪੰਜਾਬ-ਹਰਿਆਣਾ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਸੁਲਝਾਉਣ ਲਈ ਇੱਕ ਕਮੇਟੀ ਬਣਾਉਣ ਦਾ ਹੁਕਮ ਦਿੱਤਾ ਹੈ। ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਨਵਾਬ ਸਿੰਘ ਦੀ ਅਗਵਾਈ ਵਾਲੇ ਪੈਨਲ ਨੂੰ ਹਦਾਇਤ ਕੀਤੀ ਕਿ ਉਹ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਟਰੈਕਟਰ, ਟਰਾਲੀਆਂ ਆਦਿ ਨੂੰ ਕੌਮੀ ਮਾਰਗ ਤੋਂ ਆਮ ਲੋਕਾਂ ਦੀ ਸਹੂਲਤ ਲਈ ਹਟਾਉਣ। ਇਸ ਦੇ ਲਈ ਪੈਨਲ ਨੂੰ ਇੱਕ ਹਫ਼ਤੇ ਵਿੱਚ ਪਹਿਲੀ ਮੀਟਿੰਗ ਬੁਲਾਉਣ ਲਈ ਕਿਹਾ ਗਿਆ ਹੈ। ਸੁਪਰੀਮ ਕੋਰਟ ਦੇ ਬੈਂਚ, ਜਿਸ ਵਿੱਚ ਜਸਟਿਸ ਉੱਜਲ ਭੁਈਆ ਵੀ ਸ਼ਾਮਲ ਹਨ, ਨੇ ਕਿਸਾਨਾਂ ਨੂੰ ਆਪਣੇ ਸ਼ਾਂਤਮਈ ਪ੍ਰਦਰਸ਼ਨ ਨੂੰ ਬਦਲਵੇਂ ਸਥਾਨ ‘ਤੇ ਤਬਦੀਲ ਕਰਨ ਦੀ ਆਜ਼ਾਦੀ ਦਿੱਤੀ ਹੈ।