Latest News : ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਦਾ ਭਾਰਤ ਦੌਰਾ ਅੱਜ
ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਵਿਚਾਲੇ ਰਣਨੀਤਕ ਸਬੰਧ ਹੋਣਗੇ ਹੋਰ ਮਜ਼ਬੂਤ
ਨਵੀਂ ਦਿੱਲੀ, 8ਸਤੰਬਰ(ਵਿਸ਼ਵ ਵਾਰਤਾ)Latest News : ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਵਿਚਾਲੇ ਰਣਨੀਤਕ ਸਬੰਧ ਹੋਰ ਮਜ਼ਬੂਤ ਹੋਣਗੇ। ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜਾਏਦ ਅਲ ਨਾਹਯਾਨ, ਜੋ ਐਤਵਾਰ ਨੂੰ ਭਾਰਤ ਆ ਰਹੇ ਹਨ, ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਗੱਲਬਾਤ ਕਰਨਗੇ।
ਪੀਐਮ ਮੋਦੀ ਦੇ ਸੱਦੇ ‘ਤੇ ਭਾਰਤ ਆ ਰਹੇ ਸ਼ੇਖ ਖਾਲਿਦ ਦੇ ਨਾਲ ਉੱਦਮੀਆਂ ਦਾ ਇੱਕ ਵੱਡਾ ਸਮੂਹ ਅਤੇ ਸੀਨੀਅਰ ਸਰਕਾਰੀ ਅਧਿਕਾਰੀ ਵੀ ਆ ਰਹੇ ਹਨ। ਸ਼ੇਖ ਖਾਲਿਦ ਸੋਮਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਵੀ ਮੁਲਾਕਾਤ ਕਰਨਗੇ।
ਉਹ ਰਾਜਘਾਟ ਵੀ ਜਾਣਗੇ ਅਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਨਗੇ। ਵਿਦੇਸ਼ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਅਤੇ ਪੀਐੱਮ ਮੋਦੀ ਵਿਚਾਲੇ ਦੁਵੱਲੇ ਸਬੰਧਾਂ ਨਾਲ ਜੁੜੇ ਹਰ ਪਹਿਲੂ ‘ਤੇ ਚਰਚਾ ਹੋਵੇਗੀ।
ਵਿਦੇਸ਼ ਮੰਤਰਾਲੇ ਦੇ ਅਨੁਸਾਰ, “ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਦੇ ਬਹੁਤ ਇਤਿਹਾਸਕ ਅਤੇ ਦੋਸਤਾਨਾ ਸਬੰਧ ਹਨ। ਹਾਲ ਹੀ ਦੇ ਸਾਲਾਂ ਵਿੱਚ, ਦੋਵਾਂ ਦੇਸ਼ਾਂ ਨੇ ਆਪਣੀ ਸਮੁੱਚੀ ਰਣਨੀਤਕ ਭਾਈਵਾਲੀ ਨੂੰ ਡੂੰਘਾ ਕਰਨ ਲਈ ਮਹੱਤਵਪੂਰਨ ਕਦਮ ਚੁੱਕੇ ਹਨ। ਰਾਜਨੀਤੀ ਦੇ ਨਾਲ-ਨਾਲ ਵਪਾਰ, ਸੰਪਰਕ, ਊਰਜਾ ਅਤੇ ਤਕਨਾਲੋਜੀ ਖੇਤਰਾਂ ਵਿੱਚ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਦੀ ਫੇਰੀ ਨਾਲ ਇਹ ਸਬੰਧ ਹੋਰ ਮਜ਼ਬੂਤ ਹੋਣਗੇ।
ਗੌਰਤਲਬ ਹੈ ਕਿ ਭਾਰਤ ਨੇ ਦੋ ਸਾਲ ਪਹਿਲਾਂ ਯੂਏਈ ਨਾਲ ਵਿਸ਼ੇਸ਼ ਵਪਾਰਕ ਸਮਝੌਤਾ ਵੀ ਕੀਤਾ ਹੈ। ਯੂਏਈ ਲਗਾਤਾਰ ਸਾਬਤ ਕਰ ਰਿਹਾ ਹੈ ਕਿ ਉਹ ਭਾਰਤ ਦੇ ਹਿੱਤਾਂ ਦਾ ਖਿਆਲ ਰੱਖਦਾ ਹੈ। ਇਸ ਸਾਲ, ਆਬੂ ਧਾਬੀ ਵਿੱਚ ਇੱਕ ਵਿਸ਼ਾਲ ਹਿੰਦੂ ਮੰਦਰ ਦੀ ਸਥਾਪਨਾ ਕੀਤੀ ਗਈ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਹੋਰ ਸਕਾਰਾਤਮਕ ਊਰਜਾ ਆਈ ਹੈ।