Latest News : ਰਾਮ ਰਹੀਮ ਨੂੰ ਬਰੀ ਕੀਤੇ ਜਾਣ ਖਿਲਾਫ ਪਟੀਸ਼ਨ ‘ਤੇ SC ਕਰੇਗੀ ਸੁਣਵਾਈ, HCਦੇ ਫੈਸਲੇ ਨੂੰ ਚੁਣੌਤੀ
ਚੰਡੀਗੜ੍ਹ, 10ਸਤੰਬਰ(ਵਿਸ਼ਵ ਵਾਰਤਾ)Latest News- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਰਣਜੀਤ ਸਿੰਘ ਕਤਲ ਮਾਮਲੇ ‘ਚ ਬਰੀ ਕੀਤੇ ਜਾਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਵਿਚਾਰ ਕਰਨ ਲਈ ਸਹਿਮਤੀ ਜਤਾਈ ਹੈ।
ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਐਸਸੀ ਸ਼ਰਮਾ ਦੀ ਬੈਂਚ ਨੇ ਇਸ ਮਾਮਲੇ ਵਿੱਚ ਸੀਬੀਆਈ, ਰਾਮ ਰਹੀਮ ਅਤੇ ਚਾਰ ਹੋਰ ਮੁਲਜ਼ਮਾਂ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਸੁਣਵਾਈ 15 ਅਕਤੂਬਰ ਨੂੰ ਹੋਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਸੀ।
ਹਾਈ ਕੋਰਟ ਨੇ ਇਸ ਮਾਮਲੇ ਵਿੱਚ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਦਿੱਤੇ ਫੈਸਲੇ ਨੂੰ ਰੱਦ ਕਰਦਿਆਂ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਬਰੀ ਕਰ ਦਿੱਤਾ ਸੀ। ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਨੇ ਇਸ ਮਾਮਲੇ ਵਿੱਚ ਸਜ਼ਾ ਦਾ ਐਲਾਨ ਕੀਤਾ ਸੀ, ਜਿਸ ਨੂੰ ਬਾਅਦ ਵਿੱਚ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਬਰੀ ਹੋਣ ਦੇ ਬਾਵਜੂਦ ਰਾਮ ਰਹੀਮ ਜੇਲ੍ਹ ਵਿੱਚ ਹੀ ਰਿਹਾ ਕਿਉਂਕਿ ਉਸ ਨੂੰ ਬਲਾਤਕਾਰ ਅਤੇ ਕਤਲ ਦੇ ਹੋਰ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ।