Latest news : ਪੰਜਾਬ ਤੇ ਰਾਜਸਥਾਨ ਪੁਲਿਸ ਨੂੰ ਸਾਂਝੇ ਆਪ੍ਰੇਸ਼ਨ ‘ਚ ਮਿਲੀ ਵੱਡੀ ਸਫ਼ਲਤਾ
ਬਿਸ਼ਨੋਈ ਤੇ ਬਰਾੜ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ
ਚੰਡੀਗੜ੍ਹ, 17ਜੁਲਾਈ(ਵਿਸ਼ਵ ਵਾਰਤਾ) Latest news-ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ, ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਨੇ ਇੱਕ ਸਾਂਝੇ ਆਪਰੇਸ਼ਨ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਦੋ ਪਿਸਤੌਲ ਅਤੇ ਛੇ ਕਾਰਤੂਸ ਵੀ ਬਰਾਮਦ ਹੋਏ ਹਨ।























