Latest News : ਪੰਜਾਬ ਵਿੱਚ ਅਗਲੇ ਮਹੀਨੇ ਹੋਣਗੀਆਂ ਪੰਚਾਇਤੀ ਚੋਣਾਂ
ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਮਨਜ਼ੂਰੀ
ਚੰਡੀਗੜ੍ਹ, 17ਸਤੰਬਰ(ਵਿਸ਼ਵ ਵਾਰਤਾ)Latest News ਪੰਜਾਬ ਸਰਕਾਰ ਅਕਤੂਬਰ ਵਿੱਚ ਪੰਚਾਇਤੀ ਚੋਣਾਂ ਕਰਾਉਣ ਦੀ ਤਿਆਰੀ ਵਿੱਚ ਹੈ। ਇਸ ਦੇ ਨਾਲ ਹੀ ਪਿੰਡਾਂ ਵਿੱਚ ਚੋਣਾਂ ਨੂੰ ਲੈ ਕੇ ਮੈਦਾਨ ਭਖਣਾ ਸ਼ੁਰੂ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅਕਤੂਬਰ ਮਹੀਨੇ ਦੇ ਅੱਧ ਤੋਂ ਬਾਅਦ ਪੰਚਾਇਤੀ ਚੋਣਾਂ ਕਿਸੇ ਵੇਲੇ ਵੀ ਸੰਭਵ ਹਨ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਹਰੀ ਝੰਡੀ ਦਿੱਤੇ ਜਾਣ ਨਾਲ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਸੋਧ ਬਿਲ ਨੂੰ ਪ੍ਰਵਾਨਗੀ ਮਿਲਣ ਨਾਲ ਹੁਣ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਤੇਜ਼ ਹੋ ਜਾਵੇਗੀ। ਸੂਬਾ ਸਰਕਾਰ ਅਗਲੇ ਮਹੀਨੇ ਕਿਸੇ ਵੇਲੇ ਵੀ ਚੋਣਾਂ ਕਰਵਾ ਸਕਦੀ ਹੈ।