Latest News : ਜੈਪੁਰ MNIT ਦੀ CONVOCATION ’ਚ ਸ਼ਾਮਿਲ ਹੋਏ ਰਾਸ਼ਟਪਤੀ ਦ੍ਰੋਪਦੀ ਮੁਰਮੂ
ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਚੰਡੀਗੜ੍ਹ, 18ਸਤੰਬਰ(ਵਿਸ਼ਵ ਵਾਰਤਾ) Latest News- ਮਾਲਵੀਆ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ (MNIT), ਜੈਪੁਰ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 1300 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ। ਇਸ ਮੌਕੇ ਰਾਸ਼ਟਰਪਤੀ ਨੇ ਕਿਹਾ ਕਿ ਅੱਜ 20 ਸੋਨ ਤਗਮਿਆਂ ਵਿੱਚੋਂ 12 ਧੀਆਂ ਨੇ ਜਿੱਤੇ ਹਨ, ਇਹ ਅਨੁਪਾਤ ਇਸ ਗੱਲ ਦਾ ਸਬੂਤ ਹੈ ਕਿ ਜੇਕਰ ਉਨ੍ਹਾਂ ਨੂੰ ਬਰਾਬਰ ਮੌਕੇ ਮਿਲਣ ਤਾਂ ਉਹ ਸਫ਼ਲਤਾ ਹਾਸਲ ਕਰ ਸਕਦੀਆਂ ਹਨ। ਕਾਲਜ ਦੇ ਅੱਜ ਹੋਏ 18ਵੇਂ ਕਨਵੋਕੇਸ਼ਨ ਸਮਾਰੋਹ ਵਿੱਚ ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ, ਪੀਐਚਈਡੀ ਅਤੇ ਐਮਬੀਏ ਦੀਆਂ ਡਿਗਰੀਆਂ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ ਗਈਆਂ।
ਸਮਾਗਮ ਵਿੱਚ ਪੁੱਜੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਪ੍ਰੋਗਰਾਮ ਵਿੱਚ ਰਾਜਸਥਾਨ ਦੇ ਰਾਜਪਾਲ ਨੇ ਕਿਹਾ ਕਿ ਇਹ ਸੂਚਨਾ ਅਤੇ ਤਕਨਾਲੋਜੀ ਦਾ ਯੁੱਗ ਹੈ। MNIT ਨੇ ਇਸ ਖੇਤਰ ਵਿੱਚ ਬਹੁਤ ਵਧੀਆ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਯੁੱਗ ਵਿੱਚ AI ਬਹੁਤ ਮਹੱਤਵਪੂਰਨ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਲਈ ਯੁਵਾ ਨੀਤੀ ਲਿਆਂਦੀ ਜਾਵੇਗੀ।