Latest News : ਹਸਪਤਾਲ ਤੋਂ ਡਿਸਚਾਰਜ ਹੁੰਦੇ ਹੀ ਐਕਸ਼ਨ ਮੋਡ ‘ਚ ਮੁੱਖ ਮੰਤਰੀ ਭਗਵੰਤ ਮਾਨ
ਇਹਨਾਂ ਅਧਿਕਾਰੀਆਂ ਦੀ ਸੱਦੀ ਮੀਟਿੰਗ
ਚੰਡੀਗੜ੍ਹ, 29 ਸਤੰਬਰ(ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਸਪਤਾਲ ਤੋਂ ਡਿਸਚਾਰਜ ਹੁੰਦਿਆਂ ਹੀ ਐਕਸ਼ਨ ਮੋਡ ’ਚ ਆ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਰਿਹਾਇਸ਼ ਤੇ ਸ਼ਾਮ 5 ਵਜੇ ਮੀਟਿੰਗ ਸੱਦ ਲਈ ਹੈ । ਮੰਡੀਆਂ ਦੇ ਪ੍ਰੋਕਿਓਰਮੈਂਟ ਦੇ ਮੁੱਦੇ ਤੇ ਇਹ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਕਿਸਾਨਾਂ ਦੇ ਮੁੱਦਿਆਂ ਤੇ ਗੱਲਬਾਤ ਕੀਤੀ ਜਾਵੇਗੀ ਅਤੇ ਮੰਡੀਆਂ ਦੇ ਵਿੱਚ ਵਿਵਸਥਾ ਠੀਕ ਕਰਨ ਲਈ ਵੀ ਮੁੱਖ ਮੰਤਰੀ ਭਗਵੰਤ ਮਾਨ ਅਧਿਕਾਰੀਆਂ ਨੂੰ ਆਦੇਸ਼ ਦੇ ਸਕਦੇ ਹਨ।
https://x.com/BhagwantMann/status/1840336121445625980
ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਸੀਐਮ ਭਗਵੰਤ ਸਿੰਘ ਮਾਨ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਹਨਾਂ ਨੂੰ ਦਾਖਲ ਕਰਵਾਇਆ ਗਿਆ ਸੀ। ਅੱਜ ਹੀ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਹੈ।