Latest News : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮਿਲੀ ਪੈਰੋਲ
ਚੰਡੀਗੜ੍ਹ, 1ਅਕਤੂਬਰ(ਵਿਸ਼ਵ ਵਾਰਤਾ)Latest News : ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸੋਮਵਾਰ 30 ਸਤੰਬਰ ਨੂੰ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਕਮਿਸ਼ਨ ਨੇ 3 ਸ਼ਰਤਾਂ ਲਗਾਈਆਂ ਹਨ। ਰਾਮ ਰਹੀਮ ਨੂੰ ਪੈਰੋਲ ਦੀ ਮਿਆਦ ਦੌਰਾਨ ਹਰਿਆਣਾ ‘ਚ ਦਾਖਲ ਹੋਣ ‘ਤੇ ਰੋਕ ਰਹੇਗੀ। ਰਾਮ ਰਹੀਮ ਚੋਣ ਪ੍ਰਚਾਰ ਨਾਲ ਜੁੜੀ ਕਿਸੇ ਵੀ ਗਤੀਵਿਧੀ ਵਿੱਚ ਹਿੱਸਾ ਨਹੀਂ ਲੈ ਲਵੇਗਾ। ਇਸ ਦੇ ਨਾਲ ਹੀ ਗੁਰਮੀਤ ਰਾਮ ਰਹੀਮ ਦੇ ਸੋਸ਼ਲ ਮੀਡੀਆ ਰਾਹੀਂ ਕਿਸੇ ਵੀ ਚੋਣ ਪ੍ਰਚਾਰ ਗਤੀਵਿਧੀ ਵਿੱਚ ਹਿੱਸਾ ਲੈਣ ‘ਤੇ ਵੀ ਪਾਬੰਦੀ ਹੋਵੇਗੀ।