Latest News : ਈਰਾਨ-ਇਜ਼ਰਾਈਲ ਵਿਚਾਲੇ ਵਧਦੇ ਤਣਾਅ ਤੋਂ ਭਾਰਤ ਵੀ ਅਲਰਟ !
ਪ੍ਰਧਾਨ ਮੰਤਰੀ ਨੇ ਬੁਲਾਈ ਉੱਚ ਪੱਧਰੀ ਸੁਰੱਖਿਆ ਬੈਠਕ, ਡੋਭਾਲ ਤੇ ਅਮਿਤ ਸ਼ਾਹ ਪਹੁੰਚੇ
ਦਿੱਲੀ, 4ਅਕਤੂਬਰ(ਵਿਸ਼ਵ ਵਾਰਤਾ) Latest News-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜ਼ਰਾਈਲ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਅਤੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ ‘ਤੇ ਚਰਚਾ ਕਰਨ ਲਈ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਇਕ ਜ਼ਰੂਰੀ ਬੈਠਕ ਬੁਲਾਈ। ਪੀਐੱਮ ਮੋਦੀ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਪੱਛਮੀ ਏਸ਼ੀਆ ‘ਚ ਉਭਰ ਰਹੇ ਸੰਕਟ ‘ਤੇ ਡੂੰਘਾਈ ਨਾਲ ਚਰਚਾ ਕੀਤੀ।
ਬੈਠਕ ‘ਚ ਇਜ਼ਰਾਈਲ ‘ਤੇ ਈਰਾਨੀ ਹਮਲੇ ਦੇ ਮੁੱਦੇ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਕਮੇਟੀ ਨੇ ਪੱਛਮੀ ਏਸ਼ੀਆ ਵਿੱਚ ਮੌਜੂਦਾ ਘਟਨਾਕ੍ਰਮ ਨੂੰ ਬੇਹੱਦ ਚਿੰਤਾਜਨਕ ਦੱਸਿਆ ਹੈ। ਬੈਠਕ ‘ਚ ਈਂਧਨ ਸਮੇਤ ਹੋਰ ਉਤਪਾਦਾਂ ਦੀ ਸਪਲਾਈ ‘ਤੇ ਪੈਣ ਵਾਲੇ ਪ੍ਰਭਾਵ ‘ਤੇ ਵੀ ਚਰਚਾ ਕੀਤੀ ਗਈ। ਭਾਰਤ ਨੇ ਸਾਰੀਆਂ ਪਾਰਟੀਆਂ ਨੂੰ ਕੂਟਨੀਤੀ ਅਤੇ ਗੱਲਬਾਤ ਰਾਹੀਂ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ।