Latest News : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਭਲਕੇ ਛੁੱਟੀ ਦਾ ਐਲਾਨ
ਚੰਡੀਗੜ੍ਹ, 4ਅਕਤੂਬਰ(ਵਿਸ਼ਵ ਵਾਰਤਾ) ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਭਲਕੇ (5 ਅਕਤੂਬਰ 2024)ਸ਼ਨੀਵਾਰ ਦੀ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਕੰਮ ਕਰਦੇ ਹਰਿਆਣਾ ਦੇ ਵੋਟਰ ਵੋਟ ਪਾਉਣ ਤੋਂ ਵਾਂਝੇ ਨਾ ਰਹਿਣ ਇਸ ਲਈ ਭਲਕੇ ਛੁੱਟੀ ਕੀਤੀ ਗਈ ਹੈ।