Latest News : ਪੰਚਾਇਤੀ ਚੋਣਾਂ ’ਤੇ ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ
ਚੰਡੀਗੜ੍ਹ, 15ਅਕਤੂਬਰ(ਵਿਸ਼ਵ ਵਾਰਤਾ) ਬਰਨਾਲਾ ’ਚ ਪੰਚਾਇਤੀ ਚੋਣਾਂ ਦੀ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸੀਨੀਅਰ ਕਾਂਸਟੇਬਲ ਲੱਖਾ ਸਿੰਘ (53) ਬਰਨਾਲਾ ਜਿਲ੍ਹੇ ਦੇ ਪਿੰਡ ਢਿੱਲਵਾਂ ’ਚ ਤਾਇਨਾਤ ਸੀ। ਪੁਲਿਸ ਮੁਲਾਜ਼ਮ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੇ ਪਰਿਵਾਰ ਵਾਲੇ ਵੀ ਬਰਨਾਲਾ ਦੇ ਹਸਪਤਾਲ ਪੁੱਜੇ ਹਨ। ਬਰਨਾਲਾ ਦੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਕਾਂਸਟੇਬਲ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਅੱਜ ਸਵੇਰੇ ਪੰਚਾਇਤੀ ਚੋਣ ਡਿਊਟੀ ਦੌਰਾਨ ਕਾਂਸਟੇਬਲ ਲੱਖਾ ਸਿੰਘ ਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਉਹ ਤਰਨਤਾਰਨ ਜ਼ਿਲ੍ਹੇ ਦਾ ਵਸਨੀਕ ਹੈ। ਆਈ.ਆਰ.ਬੀ.ਪਟਿਆਲਾ ਦਾ ਪੁਲਿਸ ਕਾਂਸਟੇਬਲ ਬੀਤੇ ਦਿਨ ਬਰਨਾਲਾ ਵਿਖੇ ਚੋਣ ਡਿਊਟੀ ਕਰਨ ਆਇਆ ਸੀ, ਜਿਸਦੀ ਬਰਨਾਲਾ ਦੇ ਪਿੰਡ ਢਿਲਵਾਂ ਦੇ ਪੋਲਿੰਗ ਬੂਥ ‘ਤੇ ਡਿਊਟੀ ਸੀ। ਜਿੱਥੇ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।