LATEST NEWS : ਜ਼ਿਮਨੀ ਚੋਣਾਂ ਲਈ BJP ਵੱਲੋਂ ਤਿੰਨ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ
ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਐਲਾਨਿਆ ਉਮੀਦਵਾਰ
ਚੰਡੀਗੜ੍ਹ, 22ਅਕਤੂਬਰ(ਵਿਸ਼ਵ ਵਾਰਤਾ)ਪੰਜਾਬ ਦੀਆਂ ਚਾਰ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਤਿੰਨ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ, ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਅਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਹਾਲਾਂਕਿ ਚੱਬੇਵਾਲ ਸੀਟ ਲਈ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ।