Latest News : ਨਸ਼ਾ ਤਸਕਰੀ ਮਾਮਲੇ ’ਚ ਫੜੀ ਗਈ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਭਾਜਪਾ ਨੇ ਪਾਰਟੀ ਚੋਂ ਕੱਢਿਆ
ਚੰਡੀਗੜ੍ਹ, 24ਅਕਤੂਬਰ(ਵਿਸ਼ਵ ਵਾਰਤਾ)ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫ਼ਤਾਰ ਫ਼ਿਰੋਜ਼ਪੁਰ ਦੀ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਭਾਜਪਾ ਨੇ 6 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਹੈ। ਭਾਜਪਾ ਨੇ ਇੱਕ ਪੱਤਰ ਜਾਰੀ ਕਰਕੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਦੀ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਖਰੜ ਦੇ ਸੰਨੀ ਇਨਕਲੇਵ ਤੋਂ ਸਾਬਕਾ ਵਿਧਾਇਕਾ ਸਤਕਾਰ ਕੌਰ ਅਤੇ ਉਸ ਦੇ ਭਤੀਜੇ ਨੂੰ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਵੱਲੋਂ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਕੋਲੋਂ ਕੁੱਲ 128 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ।