Latest News : ਸੰਸਦ ਦਾ ਸਰਦ ਰੁੱਤ ਸੈਸ਼ਨ 25 ਨਵੰਬਰ ਤੋਂ
ਪੜ੍ਹੋ, ਕਿਹੜੇ ਬਿਲ ਪੇਸ਼ ਕੀਤੇ ਜਾਣ ਦੀ ਹੈ ਸੰਭਾਵਨਾ
ਚੰਡੀਗੜ੍ਹ, 2 ਨਵੰਬਰ(ਵਿਸ਼ਵ ਵਾਰਤਾ) 18ਵੀਂ ਲੋਕ ਸਭਾ ਦਾ ਪਹਿਲਾ ਸਰਦ ਰੁੱਤ ਸੈਸ਼ਨ 25 ਨਵੰਬਰ ਤੋਂ ਸ਼ੁਰੂ ਹੋਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ਇਹ ਸੈਸ਼ਨ 20 ਦਸੰਬਰ ਤੱਕ ਚੱਲੇਗਾ। ਇਸ ਸਰਦ ਰੁੱਤ ਸੈਸ਼ਨ ਦੌਰਾਨ One Nation-One Election ਅਤੇ ਵਕਫ਼ ਬਿੱਲ ਸਮੇਤ ਕਈ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਦੇਣ ਦਾ ਪ੍ਰਸਤਾਵ ਵੀ ਪਾਸ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ 18ਵੀਂ ਲੋਕ ਸਭਾ ਦਾ ਪਹਿਲਾ ਮਾਨਸੂਨ ਸੈਸ਼ਨ 22 ਜੁਲਾਈ ਤੋਂ 9 ਅਗਸਤ ਤੱਕ ਚੱਲਿਆ। ਲਗਭਗ 115 ਘੰਟੇ ਚੱਲੇ ਪੂਰੇ ਸੈਸ਼ਨ ਵਿੱਚ ਕੁੱਲ 15 ਮੀਟਿੰਗਾਂ ਹੋਈਆਂ। ਇਸੇ ਸੈਸ਼ਨ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 23 ਜੁਲਾਈ ਨੂੰ ਸਦਨ ਵਿੱਚ ਕੇਂਦਰੀ ਬਜਟ 2024-2025 ਪੇਸ਼ ਕੀਤਾ ਸੀ।