Latest News : ਦੇਸ਼ ਦੇ 51ਵੇਂ ਚੀਫ਼ ਜਸਟਿਸ ਬਣੇ Sanjiv Khanna
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਚੁਕਾਈ ਸਹੁੰ
ਚੰਡੀਗੜ੍ਹ, 11ਨਵੰਬਰ(ਵਿਸ਼ਵ ਵਾਰਤਾ) ਜਸਟਿਸ ਸੰਜੀਵ ਖੰਨਾ ਦੇਸ਼ ਦੇ 51ਵੇਂ ਚੀਫ਼ ਜਸਟਿਸ ਬਣ ਗਏ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਨੂੰ ਸਹੁੰ ਚੁਕਾਈ। ਤੁਹਾਨੂੰ ਦੱਸ ਦੇਈਏ ਕਿ ਜਸਟਿਸ ਸੰਜੀਵ ਖੰਨਾ(Sanjiv Khanna) ਨੇ ਜਸਟਿਸ ਡੀਵਾਈ ਚੰਦਰਚੂੜ ਦੀ ਥਾਂ ਲਈ ਹੈ ਜੋ ਕਿ 10 ਨਵੰਬਰ ਨੂੰ ਸੇਵਾਮੁਕਤ ਹੋ ਗਏ ਹਨ। ਜਸਟਿਸ ਖੰਨਾ ਦਾ ਕਾਰਜਕਾਲ ਸਿਰਫ 6 ਮਹੀਨੇ ਦਾ ਹੋਵੇਗਾ। ਜਸਟਿਸ ਖੰਨਾ (64) 13 ਮਈ, 2025 ਨੂੰ ਸੇਵਾਮੁਕਤ ਹੋ ਜਾਣਗੇ। ਸੁਪਰੀਮ ਕੋਰਟ ਦੇ ਜੱਜ ਵਜੋਂ ਜਸਟਿਸ ਖੰਨਾ ਨੇ 65 ਫੈਸਲੇ ਲਿਖੇ ਹਨ। ਇਸ ਸਮੇਂ ਦੌਰਾਨ ਉਹ ਲਗਭਗ 275 ਬੈਂਚਾਂ ਦਾ ਹਿੱਸਾ ਰਹੇ ਹਨ।
Sanjiv Khanna ਆਪਣੇ ਚਾਚਾ ਤੋਂ ਪ੍ਰਭਾਵਿਤ ਸਨ, ਇਸ ਲਈ ਉਨ੍ਹਾਂ ਨੇ 1983 ਵਿੱਚ ਦਿੱਲੀ ਯੂਨੀਵਰਸਿਟੀ ਦੇ ਕੈਂਪਸ ਲਾਅ ਸੈਂਟਰ ਤੋਂ ਐਲ.ਐਲ.ਬੀ. ਕੀਤੀ। ਇਸ ਤੋਂ ਬਾਅਦ ਜਸਟਿਸ ਖੰਨਾ ਨੇ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਤੋਂ ਵਕਾਲਤ ਕਰਨੀ ਸ਼ੁਰੂ ਕਰ ਦਿੱਤੀ। ਫਿਰ ਉਹ ਆਮਦਨ ਕਰ ਵਿਭਾਗ ਅਤੇ ਦਿੱਲੀ ਸਰਕਾਰ ਦੇ ਸਿਵਲ ਮਾਮਲਿਆਂ ਲਈ ਸਥਾਈ ਵਕੀਲ ਵੀ ਰਹੇ। ਸਾਲ 2005 ਵਿੱਚ ਜਸਟਿਸ Khanna ਦਿੱਲੀ ਹਾਈ ਕੋਰਟ ਦੇ ਜੱਜ ਬਣੇ। 13 ਸਾਲ ਦਿੱਲੀ ਹਾਈ ਕੋਰਟ ਦੇ ਜੱਜ ਰਹਿਣ ਤੋਂ ਬਾਅਦ, ਜਸਟਿਸ ਖੰਨਾ ਨੂੰ 2019 ਵਿੱਚ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਦਿੱਤੀ ਗਈ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/