Latest News : ਕਾਰਜ਼ਕਾਲ ਖ਼ਤਮ ਹੋਣ ਤੋਂ 5 ਸਾਲ ਪਹਿਲਾਂ ਹੀ UPSC ਚੈਅਰਮੈਨ ਮਨੋਜ ਸੋਨੀ ਨੇ ਦਿੱਤਾ ਅਸਤੀਫ਼ਾ
ਨਵੀਂ ਦਿੱਲੀ, 20ਜੁਲਾਈ (ਵਿਸ਼ਵ ਵਾਰਤਾ) Latest News -ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਯਾਨੀ UPSC ਦੇ ਚੇਅਰਮੈਨ ਮਨੋਜ ਸੋਨੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੋਨੀ ਨੇ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਰਾਸ਼ਟਰਪਤੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੋਨੀ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਜੂਨ ਦੇ ਅੰਤ ‘ਚ ਹੀ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਉਨ੍ਹਾਂ ਦਾ ਅਸਤੀਫਾ ਸਵੀਕਾਰ ਕੀਤਾ ਗਿਆ ਹੈ ਜਾਂ ਨਹੀਂ। ਪਰ, ਸੋਨੀ ਦੇ ਅਸਤੀਫੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਦਲੀਲਾਂ ਚੱਲ ਰਹੀਆਂ ਹਨ। ਪਿਛਲੇ ਕੁਝ ਦਿਨਾਂ ਤੋਂ ਇਕ ਆਈਏਐਸ ਅਧਿਕਾਰੀ ਵਿਵਾਦਾਂ ਦੇ ਚੱਕਰ ਵਿੱਚ ਫਸੇ ਹੋਏ ਹਨ, ਇਨ੍ਹਾਂ ਕਾਰਨਾਂ ਕਰਕੇ ਸੋਨੀ ਦੇ ਅਸਤੀਫੇ ਨੇ ਚਰਚਾਵਾਂ ਨੂੰ ਹਵਾ ਦਿੱਤੀ ਹੈ। ਮਨੋਜ ਸੋਨੀ ਦਾ ਕਾਰਜਕਾਲ 2029 ‘ਚ ਯਾਨੀ ਪੰਜ ਸਾਲ ਬਾਅਦ ਖਤਮ ਹੋਣਾ ਸੀ। ਇਸ ਤੋਂ ਪਹਿਲਾਂ ਹੀ ਉਨ੍ਹਾਂ ਅਸਤੀਫਾ ਦੇ ਦਿੱਤਾ ਸੀ। ਸੋਨੀ ਨੇ 2017 ਵਿੱਚ ਯੂਪੀਐਸਸੀ ਮੈਂਬਰ ਵਜੋਂ ਸ਼ਾਮਲ ਹੋਏ। 16 ਮਈ 2023 ਨੂੰ ਉਨ੍ਹਾਂ ਨੂੰ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਯਾਨੀ ਯੂਪੀਐਸਸੀ ਦਾ ਚੇਅਰਮੈਨ ਬਣਾਇਆ ਗਿਆ। 2005 ਵਿੱਚ, ਸੋਨੀ ਨੂੰ ਵਡੋਦਰਾ ਐਮਐਸ ਯੂਨੀਵਰਸਿਟੀ ਦਾ ਚਾਂਸਲਰ ਨਿਯੁਕਤ ਕੀਤਾ ਗਿਆ ਸੀ। ਜਦੋਂ ਸੋਨੀ ਨੂੰ ਚਾਂਸਲਰ ਨਿਯੁਕਤ ਕੀਤਾ ਗਿਆ ਸੀ ਤਾਂ ਉਨ੍ਹਾਂ ਦੀ ਉਮਰ ਸਿਰਫ਼ 40 ਸਾਲ ਸੀ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ, ਸੋਨੀ ਨੇ ਤਿੰਨ ਵਾਰ ਗੁਜਰਾਤ ਵਿੱਚ ਦੋ ਯੂਨੀਵਰਸਿਟੀਆਂ ਦੇ ਚਾਂਸਲਰ ਵਜੋਂ ਸੇਵਾ ਨਿਭਾਈ। ਸੋਨੀ ਤਿੰਨ ਵਾਰ ਵਾਈਸ ਚਾਂਸਲਰ ਬਣੇ। ਉਨ੍ਹਾਂ ਨੂੰ ਸਭ ਤੋਂ ਘੱਟ ਉਮਰ ਦੇ ਚਾਂਸਲਰ ਹੋਣ ਦਾ ਮਾਣ ਹਾਸਲ ਹੈ।