Latest News : ਪਹਿਲੀ ਨੌਕਰੀ ਲੈਣ ਵਾਲੇ ਨੌਜਵਾਨਾਂ ਲਈ ਬਜਟ ‘ਚ ਵੱਡਾ ਐਲਾਨ ; ਜਾਣੋ ਕੀ ਮਿਲੇਗਾ ਫਾਇਦਾ
ਨਵੀਂ ਦਿੱਲੀ, 23ਜੁਲਾਈ (ਵਿਸ਼ਵ ਵਾਰਤਾ)Latest News: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੋਦੀ ਸਰਕਾਰ 3.0 ਦਾ ਪਹਿਲਾ ਆਮ ਬਜਟ ਪੇਸ਼ ਕਰ ਰਹੇ ਹਨ। ਬਜਟ ਦੌਰਾਨ ਵਿੱਤ ਮੰਤਰੀ ਨੇ ਪਹਿਲੀ ਨੌਕਰੀ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਪਹਿਲੀ ਵਾਰ ਸੰਗਠਿਤ ਖੇਤਰ ਵਿੱਚ ਨੌਕਰੀ ਸ਼ੁਰੂ ਕਰਨ ਵਾਲਿਆਂ ਨੂੰ ਇੱਕ ਮਹੀਨੇ ਦੀ ਤਨਖਾਹ ਦਿੱਤੀ ਜਾਵੇਗੀ। ਜੇਕਰ ਤਨਖਾਹ 1 ਲੱਖ ਰੁਪਏ ਤੋਂ ਘੱਟ ਹੈ, ਤਾਂ ਪਹਿਲੀ ਵਾਰ EPFO ਨਾਲ ਰਜਿਸਟਰ ਕਰਨ ਵਾਲੇ ਲੋਕਾਂ ਨੂੰ ਤਿੰਨ ਕਿਸ਼ਤਾਂ ਵਿੱਚ 15,000 ਰੁਪਏ ਦੀ ਸਹਾਇਤਾ ਮਿਲੇਗੀ। ਇਹ ਤਨਖਾਹ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਰਾਹੀਂ ਤਿੰਨ ਕਿਸ਼ਤਾਂ ਵਿੱਚ ਜਾਰੀ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸਾਰੇ ਰਸਮੀ ਖੇਤਰਾਂ ਵਿੱਚ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਇੱਕ ਮਹੀਨੇ ਦੀ ਤਨਖਾਹ ਦਿੱਤੀ ਜਾਵੇਗੀ। ਇਹ ਤਨਖਾਹ ਦੀ ਰਕਮ ਭਾਵ 15,000 ਰੁਪਏ ਤੱਕ ਤਿੰਨ ਕਿਸ਼ਤਾਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ। ਪਹਿਲੀ ਨੌਕਰੀ ਵਾਲੇ ਉਹ ਨੌਜਵਾਨ ਜਿਨ੍ਹਾਂ ਦੀ ਤਨਖਾਹ 1 ਲੱਖ ਰੁਪਏ ਤੋਂ ਘੱਟ ਹੋਵੇਗੀ। ਉਨ੍ਹਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ। ਇਸ ਯੋਜਨਾ ਤੋਂ ਲਗਭਗ 2.1 ਲੱਖ ਨੌਜਵਾਨਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਰੁਜ਼ਗਾਰ ਅਤੇ ਹੁਨਰ ਵਿਕਾਸ ਸਰਕਾਰ ਦੀਆਂ 9 ਤਰਜੀਹਾਂ ਵਿੱਚੋਂ ਇੱਕ ਹੈ। ਇਸ ਤਹਿਤ ਸਰਕਾਰ ਪਹਿਲੀ ਵਾਰ ਨੌਕਰੀ ਕਰਨ ਵਾਲਿਆਂ ਨੂੰ ਵੱਡੀ ਮਦਦ ਦੇਣ ਜਾ ਰਹੀ ਹੈ। ਪਹਿਲੀ ਵਾਰ ਸੰਗਠਿਤ ਖੇਤਰ ਵਿੱਚ ਨੌਕਰੀ ਸ਼ੁਰੂ ਕਰਨ ਵਾਲਿਆਂ ਨੂੰ ਦਿੱਤੀ ਜਾਣ ਵਾਲੀ ਵੱਧ ਤੋਂ ਵੱਧ ਰਕਮ 15,000 ਰੁਪਏ ਹੋਵੇਗੀ। EPFO ਨਾਲ ਰਜਿਸਟਰਡ ਲੋਕਾਂ ਨੂੰ ਇਹ ਪੈਸਾ ਮਿਲੇਗਾ।